Back to community
1 ਜੂਨ 1984 ਨੂੰ ਦਰਬਾਰ ਸਾਹਿਬ ਤੇ ਫਾਇਰਿੰਗ
ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲੇ ਬਾਰੇ ਤਾਂ ਕਈ ਮਹੀਨੇ ਪਹਿਲਾਂ ਹੀ ਸੋਚਿਆ ਹੋਇਆ ਸੀ ਜਨਰਲ ਸਿਨਹਾ ਅਨੁਸਾਰ ਤਾਂ 18/20 ਮਹੀਨੇ (ਡੇਢ ਪਉਣੇ ਦੋ ਸਾਲ)ਪਹਿਲਾਂ ਉਸ ਨੂੰ ਫੋਨ ਤੇ ਦੱਸਿਆ ਗਿਆ ਸੀ ਪਰ ਉਸ ਨੇ ਗੱਲ ਟਾਲ ਦਿੱਤੀ ਹਾਮੀ ਨਾ ਭਰੀ ਫਿਰ ਫੌਜ ਮੁਖੀ ਜਨਰਲ ਵੈਦਿਆ (ਜਿਸ ਨੂੰ ਬਾਅਦ ਵਿੱਚ ਸਰਦਾਰ ਸੁੱਖੇ ਜਿੰਦੇ ਨੇ ਪੂਣੇ ਚ ਸੋਧਿਆ ਸੀ ) ਨੂੰ 15 ਜਨਵਰੀ 1984 ਵਿੱਚ ਹੀ ਦੱਸ ਦਿੱਤਾ ਸੀ ਵੈਦਿਆ ਨੇ ਛੇਤੀ ਹੀ ਫੌਜੀ ਟੁਕੜੀਆਂ ਨੂੰ ਚਕਰਾਤਾ (ਦੇਹਰਾਦੂਨ ਵਿਖੇ ) ਤੇ ਸਰਸਾਸਾ (ਸਹਾਰਨਪੁਰ) ਚ ਦਰਬਾਰ ਸਾਹਿਬ ਬਿਲਡਿੰਗ ਬਣਾ ਕੇ ਅਭਿਆਸ ਦੀ ਤਿਆਰੀ ਸ਼ੁਰੂ ਕਰ ਦਿੱਤਾ ਪੰਜਾਬ ਦੇ ਵਿੱਚ ਫ਼ੌਜ ਭੇਜਣੀ ਸ਼ੁਰੂ ਕੀਤੀ ਬਹਾਨਾ ਇਹ ਬਣਾਇਆ ਕਿ ਸਰਹੱਦੋਂ ਪਾਰ ਹੁੰਦੀ ਘੁਸਪੈਠ ਨੂੰ ਬੰਦ ਕਰਨ ਖਾਤਰ ਸਰਹੱਦ ਤੇ ਤਾਇਨਾਤ ਕਰਨ ਲਈ ਫ਼ੌਜ ਭੇਜੀ ਜਾ ਰਹੀ ਆ ਇਸ ਲਈ ਭਾਰੀ ਤੋਪਾਂ ਵਿਜੰਤਾ ਟੈਂਕ ਬਖ਼ਤਰਬੰਦ ਗੱਡੀਆਂ ਹਲਕੀਆਂ ਤੋਂ ਭਾਰੀ ਮਸ਼ੀਨਗੰਨਾਂ ਲਾਈਟ ਮਸ਼ੀਨ ਗੰਨਾਂ ਆਦਿਕ ਸੜਕ ਰਸਤੇ ਪਹੁੰਚੀਆਂ ਜਲ ਸੈਨਾ ਦੀਆ ਵਿਸ਼ੇਸ਼ ਟੁਕੜੀਆਂ ਤੇ ਵਿਸ਼ੇਸ਼ ਸਿਖਲਾਈ ਵਾਲੇ ਕੁੱਤੇ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚੇ ਇਹ ਵੀ ਚਾਣਕਯ ਨੀਤੀ ਦਾ ਇੱਕ ਪਹਿਲੂ ਸੀ ਕਿ 3 ਮੁਖੀ ਜਰਨੈਲਾਂ ਵਿੱਚੋ ਦੋ ਤਾਂ ਭੇਖੀਂ ਸਿੱਖ ਜਰਨਲ ਦਿਆਲ ਸਿੰਘ ਤੇ ਕੁਲਦੀਪ ਸਿੰਘ ਬਰਾੜ ਨੂੰ ਚੁਣਿਆ ਗਿਆ ਬਰਾੜ ਦੇ ਅਨੁਸਾਰ ਛੇ ਲੱਖ ਫ਼ੌਜ ਪੰਜਾਬ ਵਿੱਚ ਭੇਜੀ ਗਈ ਸਵਾ ਲੱਖ ਤੋਂ ਵੱਧ ਫ਼ੌਜ ਤਾਂ ਦਰਬਾਰ ਸਾਹਿਬ ਦੇ ਆਲੇ ਦੁਆਲੇ ਸੀ ਬਹੁਤ ਸਾਰੀ ਕਮਾਂਡੋ ਫੋਰਸ ਵੀ ਸੀ ਜਲ ਸੈਨਾ ਥਲ ਸੈਨਾ ਹਵਾਈ ਸੈਨਾ ਸਭ ਵਰਤੀ ਗਈ ਇੱਕ ਜੂਨ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਚਾਰੇ ਪਾਸੇ ਫੌਜ ਨੇ ਆਪਣੇ ਮੋਰਚੇ ਬਣਾ ਲੈ ਸੀ ਆਸ ਪਾਸ ਦੀਆਂ ਬਹੁਤ ਸਾਰੀਆਂ ਉੱਚੀਆਂ ਬਿਲਡਿੰਗਾਂ ਖਾਲੀ ਕਰਵਾ ਲਈ ਕੁਝ ਨੇ ਤੇ ਆਪ ਹੀ ਕਰ ਦਿੱਤੀਆ ਕੁਝ ਤੋਂ ਧੱਕੇ ਨਾਲ ਕਰਵਾ ਲਈ ਇੱਕ ਜੂਨ 1984 ਨੂੰ ਦੁਪਹਿਰੇ 12:40 ਤੇ ਇਕਦਮ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ ਜੋ ਤਕਰੀਬਨ 8 /8:30 ਤੱਕ ਹੁੰਦੀ ਰਹੀ ਗੋਲੀ ਦੇ ਨਾਲ ਨਾਲ ਦਰਬਾਰ ਸਾਹਿਬ ਕੰਪਲੈਕਸ ਉੱਪਰ ਹੈਲੀਕਾਪਟਰ ਵੀ ਘੁੰਮਦੇ ਰਹੇ ਜੋ ਸਿੰਘਾਂ ਵੱਲੋਂ ਲਾਏ ਸਾਰੇ ਮੋਰਚਿਆਂ ਤੇ ਨਜ਼ਰ ਰੱਖ ਰਹੇ ਸੀ ਤੇ ਇਸ ਉਡੀਕ ਵਿੱਚ ਸੀ ਕੇ ਕਿੱਥੋਂ ਕਿੱਥੋਂ ਕਿਹੜੇ ਕਿਹੜੇ ਹਥਿਆਰਾਂ ਦੀ ਫਾਇਰਿੰਗ ਦਾ ਜਵਾਬ ਆਉਂਦਾ ਪਰ ਸਰਦਾਰ ਸੁਬੇਗ ਸਿੰਘ ਨੇ ਸਿੰਘਾਂ ਨੂੰ ਸਮਝਾਇਆ ਸੀ ਇਸ ਲਈ ਸਿੰਘਾਂ ਨੇ ਕੋਈ ਖਾਸ ਜਵਾਬ ਨਹੀਂ ਦਿੱਤਾ ਇੱਕ ਜੂਨ ਦੀ ਇਸ ਫਾਇਰਿੰਗ ਨਾਲ ਦਰਬਾਰ ਸਾਹਿਬ ਦੇ ਸੁਨਹਿਰੀ ਗੁੰਬਦ ਨੂੰ ਵੀ 32 ਗੋਲੀਆਂ ਲੱਗੀਆਂ ਗੋਲੀਆਂ ਦੇ ਨਿਸ਼ਾਨਾਂ ਦੁਆਲੇ ਚੱਕਰ ਲਗਾ ਕੇ 1 ਜੂਨ 1984 ਲਿਖ ਦਿੱਤਾ ਲੌਂਗੋਵਾਲ ਨੇ ਕਿਹਾ ਇਹ ਨਿਸ਼ਾਨੀਆਂ ਸਾਂਭ ਕੇ ਰੱਖੀਆਂ ਜਾਣਗੀਆਂ ਜੋ ਇਤਿਹਾਸ ਬਣੇਗਾ ਪਰ ਏ ਕੇਵਲ ਕਹਿਣਾ ਹੀ ਸੀ ਹਰਿਮੰਦਰ ਸਾਹਿਬ ਦਰਵਾਜ਼ੇ ਨਾਲ ਢੋਅ ਲਾ ਕੇ ਬੈਠੇ ਇੱਕ ਸਿੱਖ ਦੇ ਮੋਢੇ ਵਿੱਚ ਵੀ ਗੋਲੀ ਵੱਜੀ ਕਾਫ਼ੀ ਸਾਰੇ ਯਾਤਰੂ ਜ਼ਖ਼ਮੀ ਹੋਏ 26 ਸਿਖ ਤਾਂ ਦਰਬਾਰ ਸਾਹਿਬ ਦੇ ਅੰਦਰ ਹੀ ਜ਼ਖ਼ਮੀ ਹੋਏ 11 ਸ਼ਹੀਦ ਹੋਏ ਜਿਨ੍ਹਾਂ ਦੇ ਵਿੱਚ ਦੋ ਬੀਬੀਆਂ ਵੀ ਸੀ ਜ਼ਖ਼ਮੀਆਂ ਨੂੰ ਵੀ ਗੋਲੀਬਾਰੀ ਬੰਦ ਹੋਣ ਤੋਂ ਬਾਅਦ ਹੀ ਹਸਪਤਾਲ ਲੈ ਜਾਣ ਦੀ ਆਗਿਆ ਮਿਲੀ ਸੂਰਮੇ ਸਿੰਘਾਂ ਚੋਂ ਭਾਈ ਮਹਿੰਗਾ ਸਿੰਘ ਬੱਬਰ ਜਿਨ੍ਹਾਂ ਦਾ ਅਸਲ ਨਾਮ ਭਾਈ ਕੁਲਵੰਤ ਸਿੰਘ ਸੀ ਭਾਈ ਸਾਬ ਗੁ: ਬਾਬਾ ਅਟੱਲ ਰਾਏ ਜੀ ਵਾਲੇ ਮੋਰਚੇ ਤੇ ਸੀ ਉਥੇ ਹੀ ਸ਼ਹੀਦੇ ਹੋਏ ਭਾਈ ਮਹਿੰਗਾ ਸਿੰਘ 84 ਘੱਲੂਘਾਰੇ ਦਾ ਪਹਿਲੇ ਸ਼ਹੀਦ ਕਰਕੇ ਜਾਣਿਆ ਜਾਂਦੇ ਹੈ ਭਾਈ ਮਹਿੰਗਾ ਸਿੰਘ ਜੀ ਦਾ ਅਗਲੇ ਦਿਨ 2 ਜੂਨ ਨੂੰ ਦੀਵਾਨ ਮੰਜੀ ਹਾਲ ਦੇ ਨੇੜੇ ਸਸਕਾਰ ਕੀਤਾ ਰਾਤ 9 ਵਜੇ ਤੋਂ 32 ਘੰਟਿਆਂ ਲਈ ਕਰਫਿਊ ਲਗਾ ਦਿੱਤਾ ਦਰਬਾਰ ਸਾਹਿਬ ਤੇ ਏ ਹਮਲਾ 222 ਸਾਲਾਂ ਬਾਅਦ ਹੋਇਆ ਕੁਝ ਲਿਖਤਾਂ ਅਨੁਸਾਰ ਇਸ ਹਮਲੇ ਸਬੰਧੀ ਬਾਰੇ ਪੁਛਣ ਲਈ ਲੌਂਗੋਵਾਲ ਨੇ ਰਾਸ਼ਟਰਪਤੀ ਜ਼ੈਲ ਸਿੰਘ ਨੂੰ ਕਈ ਵਾਰ ਫੋਨ ਲਗਾਏ ਪਰ ਜ਼ੈਲੇ ਨੇ ਗੱਲ ਨਹੀਂ ਕੀਤੀ ਭਾਈ ਮਹਿੰਗਾ ਸਿੰਘ ਜੀ ਤੇ ਬਾਕੀ ਸ਼ਹੀਦਾਂ ਦੇ ਚਰਨਾਂ ਚ ਵਾਰ ਵਾਰ ਨਮਸਕਾਰ ਭੁੱਲ ਚੁੱਕ ਦੀ ਖਿਮਾ
4 likes
comments
Join the conversation
Kaur_Jot
punjabi
Ramandeep singh
punjabi
🔟ਜੁਲਾਈ,1999 *ਨਾਇਕ ਨਿਰਮਲ ਸਿੰਘ ਜੀ ਪਿੰਡ ਜੋਹਲਾਂ ਜ਼ਿਲਾ ਲੁਧਿਆਣਾ(8 ਸਿੱਖ ਰੈਜਮੈਂਟ) ਜੀ ਨੇ ਅਜ ਦੇ ਦਿਨ 10 ਜੁਲਾਈ,1999 ਨੂੰ ਕਾਰਗਿਲ ਦੀ ਜੰਗ(ਹਿੰਦੁਸਤਾਨ-ਪਾਕਿਸਤਾਨ ਜੰਗ) ਚ ਪਾਕਿਸਤਾਨੀ ਫੋਜਾਂ ਨਾਲ ਜੂਝਦੇ ਹੋਏ ਕਾਰਗਿਲ ਚ ਸ਼ਹੀਦੀ ਪ੍ਰਾਪਤ ਕੀਤੀ।* *1999 ਦੀ ਕਾਰਗਿਲ ਜੰਗ* ਇਸ ਜੰਗ ’ਚ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਸਨ। ਪਾਕ... Read more
Nitnama
hindi
अंग: 666धनासरी महला ४ घरु १ चउपदे ੴ सतिगुर प्रसादि ॥ जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवा... Read more
अंग: 675धनासरी महला ५ ॥ दीन दरद निवारि ठाकुर राखै जन की आपि ॥ तरण तारण हरि निधि दूखु न सकै बिआपि ॥१॥ साधू संगि भजहु गुपाल ॥ आन संजम किछु न सूझै इह जतन काटि कलि काल ॥ रहाउ ॥ आदि अंति दइआल पूरन तिसु बिना नही कोइ ॥ जनम मरण निवारि हरि जपि सिमरि सुआमी सोइ ॥२॥ बेद सिम्रिति कथै सास... Read more
अंग: 628सलोकु किआ सुणेदो कूड़ु वंञनि पवण झुलारिआ ॥ नानक सुणीअर ते परवाणु जो सुणेदे सचु धणी ॥१॥ छंतु ॥ तिन घोलि घुमाई जिन प्रभु स्रवणी सुणिआ राम ॥ से सहजि सुहेले जिन हरि हरि रसना भणिआ राम ॥ से सहजि सुहेले गुणह अमोले जगत उधारण आए ॥ भै बोहिथ सागर प्रभ चरणा केते पारि लघाए ॥ जिन... Read more
Loading comments…