Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਮਈ 2026

ਅੰਗ: 607
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
ਅਰਥ: ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ਰਹਾਉ ॥ ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ॥੩॥ ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀਂ ਜੀਵ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ ਜੀ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ॥੪॥੮॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਹੇ ਮੇਰੇ ਮਾਲਕ! ਤੂੰ ਹੀ ਸੱਚਾ ਕਰਤਾ ਹੈ, ਜੋ ਕੁੱਝ ਵੀ ਹੁੰਦਾ ਹੈ, ਤੇਰੇ ਹੁਕਮ ਨਾਲ

ਹੇ ਮੇਰੇ ਮਾਲਕ! ਤੂੰ ਹੀ ਸੱਚਾ ਕਰਤਾ ਹੈ, ਜੋ ਕੁੱਝ ਵੀ ਹੁੰਦਾ ਹੈ, ਤੇਰੇ ਹੁਕਮ ਨਾਲ ਹੁੰਦਾ ਹੈ।।

Like Save

अमृत ​​वेले का हुक्मनामा - 03 नवंबर 2025

अंग: 682धनासरी महला ५ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखा... Read more

Like Save

पैंदे खान गुरु हरगोबिंद साहिब जी के साथ युद्ध करने आया

26 अप्रैल को पैंदे खान जालंधर से मुग़ल सेना लेकर गुरु हरगोबिंद साहिब जी के साथ करतारपुर में युद्ध करने आया था। आइए इस इतिहास को सुनें। सभी भाइयों-बहनों से विनती है कि इतिहास अवश्य पढ़ा करें। कई लोग बिना पढ़े ही लाइक और कमेंट करते रहते हैं। यह पेज केवल संगत को इतिहास सुनाने क... Read more

पैंदे खान गुरु हरगोबिंद साहिब जी के साथ युद्ध करने आया
Like Save

ਸੰਧਿਆ ਵੇਲੇ ਦਾ ਹੁਕਮਨਾਮਾ – 23 ਜਨਵਰੀ 2026

ਅੰਗ: 676ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ਅਰਥ:... Read more

Like Save

तू करता सचिआरु मैडा साईं ॥अर्थ: हे मेरे स्वामी! आप ही सच्चे कर्ता हैं,

तू करता सचिआरु मैडा साईं ॥अर्थ: हे मेरे स्वामी! आप ही सच्चे कर्ता हैं, जो कुछ भी होता है, आपकी इच्छा से होता है।स्रोत: श्री गुरु ग्रंथ साहिब जी: अंग 11

Like Save