Skip to content
Nitnama app icon Nitnama.
Back to community

ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮਹਾਨ ਗੁਰਸਿੱਖ ਤੇ ਲਿਪੀਕਾਰ ਭਾਈ ਮਨੀ ਸਿੰਘ ਜੀ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾ ਕੇ, ਦਸ਼ਮੇਸ਼ ਪਿਤਾ ਸ੍ਰੀ ਗੋਬਿੰਦ ਸਿੰਘ ਜੀ ਨੇ ਮਾਲਵੇ ਦੀ ਧਰਤੀ ਨੂੰ ਸੁਭਾਗ ਬਖ਼ਸ਼ਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕੋ-ਇੱਕ ਧਾਰਮਿਕ ਗ੍ਰੰਥ ਹਨ, ਜੋ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ, ਜਿਹਨਾਂ ਨੂੰ 'ਗੁਰੂ' ਦਾ ਦਰਜਾ ਪ੍ਰਾਪਤ ਹੈ। ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਕੁੱਲ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੀ ਸੇਧ ਪ੍ਰਾਪਤ ਹੁੰਦੀ ਹੈ, ਅਤੇ ਇਸੇ ਕਰਕੇ ਇਹਨਾਂ ਨੂੰ ਸਮੁੱਚੀ ਮਨੁੱਖਤਾ ਦੇ ਸਾਂਝੇ ਗੁਰੂ ਵਜੋਂ ਸਤਿਕਾਰਿਆ ਜਾਂਦਾ ਹੈ। ਮਹਾਨ ਗੁਰੂ ਸਾਹਿਬਾਨਾਂ ਦੇ ਨਾਲ-ਨਾਲ ਸਤਿਕਾਰਯੋਗ ਭਗਤਾਂ ਤੇ ਭੱਟਾਂ ਦੀ ਬਾਣੀ ਜਿੱਥੇ ਮਨੁੱਖ ਨੂੰ ਨਾਮ ਸਿਮਰਨ, ਪਰਉਪਕਾਰ ਅਤੇ ਪ੍ਰਭੂ ਪ੍ਰੇਮ ਲਈ ਪ੍ਰੇਰਦੀ ਹੈ, ਉੱਥੇ ਹੀ ਸਮਾਜਿਕ ਕੁਰੀਤੀਆਂ, ਪਖੰਡ ਤੇ ਅਡੰਬਰਾਂ ਨੂੰ ਤਿਆਗ ਕੇ ਪ੍ਰਪੱਕ ਸਮਾਜਿਕ ਮਨੁੱਖ ਬਣਨ ਦੀ ਪ੍ਰੇਰਨਾ ਵੀ ਦਿੰਦੀ ਹੈ। ਸ੍ਰੀ ਆਦਿ ਗ੍ਰੰਥ ਦੀ ਸੰਪਾਦਨਾ ਪੰਜਵੇਂ ਸਤਿਗੁਰੂ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਕਰ-ਕਮਲਾਂ ਨਾਲ ਹੋਈ, ਜਿਹਨਾਂ ਨੇ ਗੁਰੂ ਸਾਹਿਬਾਨ ਅਤੇ ਸਤਿਕਾਰਯੋਗ ਭਗਤ ਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਸ੍ਰੀ ਆਦਿ ਗ੍ਰੰਥ ਦੀ ਰਚਨਾ ਕੀਤੀ। ਇਸੇ ਸ੍ਰੀ ਆਦਿ ਗ੍ਰੰਥ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਰਜ ਕਰਕੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਰਚਨਾ ਕੀਤੀ। ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ, ਅਤੇ ਗੁਰੂ ਥਾਪ ਕੇ ਸਿੱਖ ਕੌਮ ਨੂੰ ਸਦੀਵੀ ਤੇ ਸ਼ਬਦ ਗੁਰੂ ਦੇ ਲੜ ਲਾਇਆ। ਸ਼ਬਦ ਗੁਰੂ ਜੀ ਦਾ ਅਦਬ ਸਹਿਤ ਰੋਜ਼ਾਨਾ ਸਵੇਰੇ ਪ੍ਰਕਾਸ਼ ਕੀਤਾ ਜਾਣਾ ਅਤੇ ਸ਼ਾਮ ਨੂੰ ਸੁਖਆਸਨ ਕੀਤਾ ਜਾਣਾ ਪ੍ਰਗਟਾਵਾ ਕਰਦੇ ਹਨ ਕਿ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਵਉੱਚ ਹਨ। ਹਰ ਸ਼ੁਭ ਕੰਮ ਲਈ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ 'ਚ ਅਰਦਾਸ ਕਰਕੇ ਆਗਿਆ ਮੰਗਦੇ ਹਨ, ਅਤੇ ਹਰ ਮੁਸ਼ਕਿਲ ਘੜੀ ਦਾ ਸਾਹਮਣਾ ਕਰਨ ਲਈ ਗੁਰੂ ਚਰਨਾਂ 'ਚ ਹੌਸਲਾ ਬਖ਼ਸ਼ਣ ਦੀ ਅਰਦਾਸ ਕਰਦੇ ਹਨ। ਦਸਾਂ ਪਾਤਸ਼ਾਹੀਆਂ ਦੀ ਜਗਦੀ ਜੋਤ, ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸੰਪੂਰਨਤਾ ਦਿਵਸ ਦੀਆਂ ਦੇਸ਼-ਵਿਦੇਸ਼ ਵਸਦੀ ਸਮੂਹ ਗੁਰੂ ਰੂਪ ਸਾਧ-ਸੰਗਤ ਨੂੰ ਲੱਖ-ਲੱਖ ਵਧਾਈ।
Like Save

Join the conversation

Loading comments…

Sign in to comment or join the discussion.

More from the community

You may also enjoy these stories

ਇਟਲੀ ’ਚ ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ ਸੇਵਾਦਾਰਾਂ ਦੀ ਮੌਤ

ਇਟਲੀ ਵਿੱਚ ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਿੱਖ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸਾਹ ਨਾਲ ਸਜਾਏ ਜਾ ਰਹੇ ਸਨ ਕਿ ਬੀਤੀ ਰਾਤ ਲੰਬਾਰਦੀਆ ਸੂਬੇ ਦੇ ਜ਼ਿਲ੍ਹਾ ਬੈਰਗਾਮੋ ਦੇ ਸ਼ਹਿਰ ਕੋਵੋ ਵਿਖੇ ਸਥਿਤ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਦੇ ਪ੍ਰਵੇਸ਼ ਦੁਆਰ ਤੇ ਅਗਿਆਤ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕ... Read more

ਇਟਲੀ ’ਚ ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ ਸੇਵਾਦਾਰਾਂ ਦੀ ਮੌਤ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 29 ਅਪ੍ਰੈਲ 2026

ਅੰਗ: 634ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ... Read more

Like Save

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ਅਰਥ: ਹੇ ਮੇਰੇ ਮਨ! ਤੂੰ ਰੋਜ਼ੀ-ਰੋਟੀ ਦੀ ਚਿੰਤਾ ਵਿੱਚ ਇੰਨਾ ਕਿਉਂ ਡੁੱਬਿਆ ਰਹਿੰਦਾ ਹੈਂ, ਜਦੋਂ ਪਰਮਾਤਮਾ ਆਪ ਸਭ ਜੀਵਾਂ ਦੀ ਸੰਭਾਲ ਕਰ ਰਿਹਾ ਹੈ? ਪ੍ਰਭੂ ਨੇ ਪਹਾੜਾਂ ਅਤੇ ਪੱਥਰਾਂ ਦੇ ਅੰਦਰ ਵੀ ਜੀਵ ਪੈਦਾ ਕੀਤੇ ਹਨ ਅਤੇ... Read more

Like Save