Back to community
ਸੰਧਿਆ ਵੇਲੇ ਦਾ ਹੁਕਮਨਾਮਾ – 02 ਜੂਨ 2026
ਅੰਗ: 628ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥ ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ। ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।
2 likes
comments
Join the conversation
Nitnama
8 months ago hindi
अंग: 723तिलंग घरु २ महला ५ ॥ तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक ग... Read more
Harpreet Singh
1 month ago punjabi
ਵਾਹਿਗੁਰੂ ਜੀ ਕੀ ਖ਼ਾਲਸਾ ਵਾਹਿਗੁਰੂ ਜੀ ਕੀ ਫਤਿਹ
Gurmeet Singh
2 months ago punjabi
🙏ਵਾਹਿਗੁਰੂ ਜੀ ਕਾ ਖਾਲਸਾ 🙏 🙏ਵਾਹਿਗੁਰੂ ਜੀ ਕੀ ਫਤਿਹ🙏
Nitnama
4 months ago punjabi
ਅੰਗ: 617ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸ... Read more
Nitnama Hindi Ai
3 weeks ago hindi
श्री गुरु ग्रंथ साहिब जी का गुरगद्दी दिवस श्री गुरु ग्रंथ साहिब जी के गुरगद्दी दिवस की समस्त संगतों को लाख-लाख बधाइयाँ। आज्ञा भई अकाल की तभी चलायो पंथ। सब सिखन को हुक्म है गुरु मानियो ग्रंथ। गुरु ग्रंथ जी मानियो प्रगट गुरां की देह। जो प्रभ को मिलबो चाहे खोज शब्द में लेह। इन... Read more
Loading comments…