Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਜੂਨ 2026

ਅੰਗ: 828
ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥
ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।
Like Save

Join the conversation

Loading comments…

Sign in to comment or join the discussion.

More from the community

You may also enjoy these stories

पर का बुरा न राखहु चीति ॥ तुम कउ दुखु नही भाई मीत ॥अर्थ: किसी दूसरे का

पर का बुरा न राखहु चीति ॥ तुम कउ दुखु नही भाई मीत ॥अर्थ: किसी दूसरे का बुरा अपने मन में मत सोचो। हे भाई! जब मन में किसी के प्रति बैर या बुराई नहीं रखते, तो अपना मन भी दुख और अशांति से बचा रहता है।स्रोत: श्री गुरु ग्रंथ साहिब जी : अंग 386

Like Save

evening hukamnama - 13 November 2025

ang: 613Sorath Mahalla 5 ॥ Raajan meh raajaa urjhaaio maanan meh abhimaani ॥ Lobhan meh lobhee lobhaaio tiou Har rang rache giaanee ॥1॥ Har jan kau ihi suhaavai ॥ Pekh nikatt kar seva Satgur Har keertan hee triptaavai ॥ Rahaao ॥ Amalan siou amlee lapattaaio bhooman bhoom pia... Read more

Like Save

संध्या वेले का हुक्मनामा - 07 दिसंबर 2025

अंग: 674धनासिरी महला ५ ॥ अब हरि राखनहारु चितारिआ ॥ पतित पुनीत कीए खिन भीतरि सगला रोगु बिदारिआ ॥१॥ रहाउ ॥ गोसटि भई साध कै संगमि काम क्रोधु लोभु मारिआ ॥ सिमरि सिमरि पूरन नाराइन संगी सगले तारिआ ॥१॥ अउखध मंत्र मूल मन एकै मनि बिस्वासु प्रभ धारिआ ॥ चरन रेन बांछै नित नानकु पुनह पुन... Read more

Like Save

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ਅਰਥ: ਹੇ ਪ੍ਰਭ

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ਅਰਥ: ਹੇ ਪ੍ਰਭੂ! ਤੂੰ ਆਪ ਹੀ ਸਭ ਕੁਝ ਕਰਨ ਵਾਲਾ ਹੈਂ ਅਤੇ ਸੰਸਾਰ ਵਿੱਚ ਸਭ ਕੁਝ ਤੇਰੇ ਹੁਕਮ ਅਨੁਸਾਰ ਹੀ ਹੁੰਦਾ ਹੈ। ਤੇਰੇ ਬਿਨਾ ਹੋਰ ਕੋਈ ਦੂਜਾ ਨਹੀਂ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 12

Like Save