Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਸਤੰਬਰ 2025

ਅੰਗ: 671
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ॥ ਗੁਰੂ ਨਾਨਕ ਸਾਹਿਬ ਜੀ 729, ਰਾਗ ਸੂਹੀ ਗੁਰੂ

ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ॥ ਗੁਰੂ ਨਾਨਕ ਸਾਹਿਬ ਜੀ 729, ਰਾਗ ਸੂਹੀ ਗੁਰੂ ਕਿਰਪਾ ਨਾਲ ਜਿਸ ਮਨੁੱਖ ਨੂੰ ਅਕਾਲ ਪੁਰਖ ਵਾਹਿਗੁਰੂ ਦੀ ਹਜ਼ੂਰੀ ਵਿਚ ਥਾਂ, ਗੁਰੂ ਦੀ ਸ਼ਰਨ ਮਿਲ ਜਾਂਦੀ ਹੈ ਫੇਰ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਅਪ੍ਰੈਲ 2026

ਅੰਗ: 632ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਜੁਲਾਈ 2025

ਅੰਗ: 729ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪ... Read more

Like Save

evening hukamnama - 11 July 2025

ang: 719Bairaarree Mahalaa 4 || Har Jan Raam Naam Gun Gaavai || Je Koee Nind Kare Har Jan Kee Apunaa Gun N Gavaavai ||1|| Rahaau || Jo Kishh Kare Su Aape Suaamee Har Aape Kaar Kamaavai || Har Aape Hee Mat Devai Suaamee Har Aape Bol Bulaavai ||1|| Har Aape Panch Tat Bisthhaar... Read more

Like Save

"ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥" • ਅਰਥ: ਗੁਰੂ ਸਾਹਿ

"ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥" • ਅਰਥ: ਗੁਰੂ ਸਾਹਿਬ ਨਿਮਰਤਾ ਦਾ ਸਿਖਰ ਬਿਆਨ ਕਰਦੇ ਹਨ ਕਿ ਮੈਂ ਆਪ ਚੰਗਾ ਨਹੀਂ ਹਾਂ ਅਤੇ ਮੇਰੇ ਲਈ ਕੋਈ ਦੂਜਾ ਬੁਰਾ ਨਹੀਂ ਹੈ (ਸਭ ਮੇਰੇ ਤੋਂ ਚੰਗੇ ਹਨ)। ਜੋ ਅਜਿਹਾ ਭਾਵ ਰੱਖਦਾ ਹੈ, ਪ੍ਰਭੂ ਉਸਨੂੰ ਸੰਸਾਰ ਤੋਂ ਤਾਰ ਦਿੰਦਾ ਹੈ।

Like Save