Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਜੂਨ 2026

ਅੰਗ: 877
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 08 November 2026

ang: 678Dhanaasaree Mahalaa 5 Ghar 6 ॥ Ik Oankaar Satigur Prasaad ॥ Sunahu Sant piaare binau hamaare Jeeo ॥ Har bin mukat na kaahoo Jeeo ॥ Rahaao ॥ Man nirmal karam kar taaran taran Har avar janjaal terai kaahoo na kaam Jeeo ॥ Jeevan Devaa Paarbraham sevaa ih updes mo kau Gu... Read more

Like Save

morning hukamnama - 28 July 2025

ang: 796bilaval mehla 3 ghar 1 ik-oankaar satgur prasaad॥ dhrig dhrig khaaeaa dhrig dhrig soiaa dhrig dhrig kaapar ang charraaeaa॥ dhrig sareer kutamb sahit si-o jit hun khasam na paaiaa॥ paurree chhurhkee fir haath na aavai ahilaa janam gavaaiaa॥1॥ doojaa bhaau na de-ee liv... Read more

Like Save

ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥ਅਰਥ: ਹੇ ਮੇਰੇ ਮਨ

ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿੱਚ ਵਸਾ ਕੇ ਰੱਖ ਅਤੇ ਸਦਾ ਪਰਮਾਤਮਾ ਦੇ ਨਾਮ ਦਾ ਸਿਮਰਨ ਕਰ। ਪ੍ਰਭੂ ਦੀ ਯਾਦ ਨਾਲ ਮਨ ਦੀਆਂ ਸਾਰੀਆਂ ਚਿੰਤਾਵਾਂ ਦੂਰ ਹੋ ਜਾਂਦੀਆਂ ਹਨ ਅਤੇ ਹਿਰਦੇ ਵਿੱਚ ਆਤਮਕ ਸ਼ਾਂਤੀ ਪੈਦਾ ਹੁੰਦੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸ... Read more

Like Save

🙏🌸ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦੀ ਕਿਰਪਾ ਦੇ ਨਾਲ ਮਹਾਰਾਜ ਜੀ

🙏🌸ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦੀ ਕਿਰਪਾ ਦੇ ਨਾਲ ਮਹਾਰਾਜ ਜੀਆਂ ਦੇ ਹਜੂਰੀ ਵਿੱਚ ਬੈਠਣ ਦਾ ਸੁਭਾਗਾ ਸਮਾਂ ਮਿਲਿਆ ਵਾਹਿਗੁਰੂ ਵਾਹਿਗੁਰੂ🌸🙏

🙏🌸ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਮਹਾਰਾਜ ਜੀ ਦੀ ਕਿਰਪਾ ਦੇ ਨਾਲ ਮਹਾਰਾਜ ਜੀ
Like Save