Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 05 ਜੂਨ 2026

ਅੰਗ: 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 22 November 2026

ang: 604Sorath Mahalaa 4 Ghar 1 ॥ Ik Oankaar Satigur Prasaad ॥ Aape aap vartadaa piaaraa aape aap apaahu ॥ Vanjaaraa jag aap hai piaaraa aape saachaa saahu ॥ Aape vanaj vaapaareeaa piaaraa aape sach vesaahu ॥1॥ Jap man Har Har Naam salaah ॥ Gur kirpaa te paaeeai piaaraa amri... Read more

Like Save

ਸਤਿਗੁਰੁ ਮੇਰਾ ਸਦਾ ਸਦਾ, ਨਾ ਆਵੈ ਨਾ ਜਾਇ ॥ਅਰਥ: ਮੇਰਾ ਸਤਿਗੁਰੂ ਸਦਾ ਕਾਇਮ ਰਹਿਣ ਵ

ਸਤਿਗੁਰੁ ਮੇਰਾ ਸਦਾ ਸਦਾ, ਨਾ ਆਵੈ ਨਾ ਜਾਇ ॥ਅਰਥ: ਮੇਰਾ ਸਤਿਗੁਰੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਂ ਆਉਂਦਾ ਹੈ ਤੇ ਨਾਂ ਹੀ ਜਾਂਦਾ ਹੈ। ਉਹ ਸਦਾ-ਥਿਰ, ਅਟੱਲ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੪੦੬

Like Save

बाबा जवंद सिंह जी की बरसी

2 जुलाई को बाबा जवंद सिंह जी की बरसी है, जिनका गुरुद्वारा साहिब राजासांसी हवाई अड्डे में स्थित है। उनकी जीवनी पढ़ें जी। नाम के रसिया और आत्मिक शक्तियों के मालिक बाबा जवंद सिंह जी का जन्म 5 सावन, 1880 ई. को गांव भंगवां, नज़दीक जंडियाला गुरु, जिला अमृतसर साहिब में माता खेमी जी... Read more

बाबा जवंद सिंह जी की बरसी
Like Save

ਇੱਕ ਐਸਾ ਪੰਥ ਕਲਗੀਆਂ ਵਾਲੇ ਨੇ ਸਾਜ ਦਿੱਤਾ ਜਿਸਦਾ ਇੱਕ ਪਿਲਰ ਡਿੱਗਿਆ ਨਹੀਂ ਤੇ ਹਜ਼

ਇੱਕ ਐਸਾ ਪੰਥ ਕਲਗੀਆਂ ਵਾਲੇ ਨੇ ਸਾਜ ਦਿੱਤਾ ਜਿਸਦਾ ਇੱਕ ਪਿਲਰ ਡਿੱਗਿਆ ਨਹੀਂ ਤੇ ਹਜ਼ਾਰਾਂ ਖੜ੍ਹੇ ਹੋਗ ਗਏ। ਪਾਤਸ਼ਾਹ ਨੇ ਅਣਖਾਂ ਬੀਜੀਆਂ ਇਸ ਮਿੱਟੀ ਅੰਦਰ ਤੇ ਏਥੇ ਉਹ ਸਭ ਕੁੱਝ ਉੱਗਿਆ ਜਿਸ ਦੀ ਇਸ ਮਿੱਟੀ ਨੂੰ ਲੋੜ ਸੀ । ਦੁਨੀਆਂ ਤੇ ਐਸਾ ਕੋਈ ਰਹਿਬਰ ਨਹੀਂ ਹੋਇਆ ਜਿਸ ਦੇ ਇੱਕ ਹੱਥ ਵਿੱਚ ਕਿਰਪਾਨ ਹੈ ਤੇ ਦੂਜੇ ਹੱਥ ਵਿੱਚ ਰਬਾਬ। ਏਸੇ ਲਈ ਪ... Read more

Like Save