Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਜੂਨ 2026

ਅੰਗ: 957
ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
ਅਰਥ: (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ । ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ । ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ ।੧।ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤਿ੍ਰਸ਼ਨਾ ਮੁੱਕ ਜਾਏ ।ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ? ।੨।ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ । ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ ।ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ । ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ । ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ । (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ ।ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ।੩।
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 22 September 2025

ang: 658Raag Sorath Baani Bhagat Ravidaas Jee Kee ॥ Ik Oankaar Satgur Prasaad ॥ Jau ham baandhe moh faas ham prem badhan tum baadhe ॥ Apne chhootan ko jatan karahu ham chhootte tum aaraadhe ॥1॥ Maadhave jaanat hahu jaisi taisi ॥ Ab kahaa karhuge aisee ॥1॥ Rahaao ॥ Meen pakar... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਅਕਤੂਬਰ 2025

ਅੰਗ: 637ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ... Read more

Like Save

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ਅਰਥ: ਕੇਵਲ ਸਰੀਰ ਨੂੰ ਲੱਖਾਂ ਵਾਰ ਧੋਣ ਜਾਂ

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ਅਰਥ: ਕੇਵਲ ਸਰੀਰ ਨੂੰ ਲੱਖਾਂ ਵਾਰ ਧੋਣ ਜਾਂ ਸਾਫ਼ ਕਰਨ ਨਾਲ ਮਨ ਦੀ ਅਸਲ ਸਫ਼ਾਈ ਅਤੇ ਪਵਿੱਤਰਤਾ ਹਾਸਲ ਨਹੀਂ ਹੁੰਦੀ। ਮਨ ਦੀ ਮੈਲ (ਵਿਕਾਰ) ਬਾਹਰਲੇ ਇਸ਼ਨਾਨਾਂ ਨਾਲ ਦੂਰ ਨਹੀਂ ਹੁੰਦੀ।ਸਰੋਤ: ਜਪੁਜੀ ਸਾਹਿਬ (ਪਉੜੀ ੧), ਗੁਰੂ ਨਾਨਕ ਦੇਵ ਜੀ, ਅੰਗ ੧

Like Save

ਸਾਸਿ ਸਾਸਿ ਸਿਮਰਹੁ ਗੋਬਿੰਦ ਮਨ ਅੰਤਰ ਕੀ ਉਤਰੈ ਚਿੰਦ ॥ਅਰਥ: ਹਰ ਸਾਹ ਨਾਲ ਪਰਮਾਤਮਾ

ਸਾਸਿ ਸਾਸਿ ਸਿਮਰਹੁ ਗੋਬਿੰਦ ਮਨ ਅੰਤਰ ਕੀ ਉਤਰੈ ਚਿੰਦ ॥ਅਰਥ: ਹਰ ਸਾਹ ਨਾਲ ਪਰਮਾਤਮਾ ਦਾ ਸਿਮਰਨ ਕਰਦੇ ਰਹੋ, ਇਸ ਨਾਲ ਮਨ ਦੇ ਅੰਦਰ ਦੀ ਚਿੰਤਾ ਦੂਰ ਹੋ ਜਾਂਦੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 295

Like Save