Back to community
ਸੰਧਿਆ ਵੇਲੇ ਦਾ ਹੁਕਮਨਾਮਾ – 02 ਸਤੰਬਰ 2025
ਅੰਗ: 656ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
0 likes
comments
Join the conversation
Nitnama
9 months ago english
नानक नामु वसै मनि आइ ॥meaning: O Nanak, when the Divine Name comes to dwell within the mind, life is filled with spiritual peace.source: Sri Guru Granth Sahib Ji: Ang 284
Ramandeep singh
4 months ago punjabi
4 ਜੁਲਾਈ 1955 ਦਾ ਦਿਨ ਸਿੱਖ ਇਤਿਹਾਸ ਵਿੱਚ ਇੱਕ ਅਹੰਕਾਰਤਮਕ ਮੋੜ ਵਜੋਂ ਸਮਝਿਆ ਜਾਂਦਾ ਹੈ। ਇਸ ਦਿਨ, ਪੰਜਾਬੀ ਸੂਬਾ ਮੋਰਚੇ ਦੇ ਦੌਰਾਨ, ਜੋ ਕਿ ਪੰਜਾਬੀ ਬੋਲਦੇ ਲੋਕਾਂ ਲਈ ਇੱਕ ਸਥਾਈ ਸੂਬੇ ਦੀ ਮੰਗ ਕਰ ਰਿਹਾ ਸੀ, ਸਿੱਖ ਕੌਮ ਨੇ ਆਪਣੇ ਹੱਕਾਂ ਲਈ ਇੱਕ ਸ਼ਾਂਤਮਈ ਸੰਘਰਸ਼ ਚਲਾਇਆ। ਪਰ ਤਤਕਾਲੀ ਕਾਂਗਰਸ ਸਰਕਾਰ ਨੇ ਇਸ ਅੰਦੋਲਨ ਨੂੰ ਦਬਾਉਣ ਦਾ ਜ... Read more
Nitnama
6 months ago english
Gur parsādī būjhīai tā hovai niberā.meaning: Through the Guru’s grace, true understanding is attained and all doubts are resolved.source: Sri Guru Granth Sahib Ji: Ang 1022
Nitnama Eng Ai
8 months ago english
On 31 March 1522, Mata Khivi Ji was married (Anand Karaj) to Bhai Lehna Ji—who later became Sri Guru Angad Dev Ji. Let us take a brief look at the life of Mata Khivi Ji. Mata Khivi Ji was born in 1506 CE to Bhai Devi Chand Khatri and Mata Karam Devi. Bhai Devi Chand belonged... Read more
अंग: 680धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥अर... Read more
Loading comments…