Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਜੂਨ 2026

ਅੰਗ: 690
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮy ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 24 अक्टूबर 2025

अंग: 961सलोक मः ५ ॥ करि किरपा किरपाल आपे बखसि लै ॥ सदा सदा जपी तेरा नामु सतिगुर पाइ पै ॥ मन तन अंतरि वसु दूखा नासु होइ ॥ हथ देइ आपि रखु विआपै भउ न कोइ ॥ गुण गावा दिनु रैणि एतै कमि लाइ ॥ संत जना कै संगि हउमै रोगु जाइ ॥ सरब निरंतरि खसमु एको रवि रहिआ ॥ गुर परसादी सचु सचो सचु लह... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਮਈ 2026

ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ... Read more

Like Save

Janamdin Sant Jarnail Singh ji Khalsa Bhindranwale

Sant Jarnail Singh Ji Khalsa Bhindranwale remains one of the most influential and widely discussed figures in modern Sikh history. He served as the head of the Damdami Taksal and is remembered for his efforts to promote Sikh teachings, Gurbani, and the Sikh way of life among... Read more

Janamdin Sant Jarnail Singh ji Khalsa Bhindranwale
Like Save

ਜਦੋਂ ਤੁਸੀਂ ਅੰਮ੍ਰਿਤ ਵੇਲਾ ਸੰਭਾਲ ਲੈਂਦੇ ਹੋ ਤਾਂ ਦੁੱਖ ਵੀ ਸੁੱਖ 'ਚ ਬਦਲ ਜਾਂਦੇ ਹ

ਜਦੋਂ ਤੁਸੀਂ ਅੰਮ੍ਰਿਤ ਵੇਲਾ ਸੰਭਾਲ ਲੈਂਦੇ ਹੋ ਤਾਂ ਦੁੱਖ ਵੀ ਸੁੱਖ 'ਚ ਬਦਲ ਜਾਂਦੇ ਹਨ ਵਾਹਿਗੁਰੂ ਜੀ 🙏

Like Save