Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 12 ਜੂਨ 2026

ਅੰਗ: 688
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

ਪੜ੍ਹੋ ਇਤਹਾਸ - ਬਾਬਾ ਰਾਮ ਰਾਏ ਸਾਹਿਬ ਜੀ ਨੂੰ ਜਿੰਦਾ ਕਿਉਂ ਜਲਾਇਆ ਗਿਆ ?

ਬਾਬਾ ਰਾਮ ਰਾਏ ਜੀ ਦਾ ਜਨਮ 1646 ‘ਚ ਸਿੱਖਾਂ ਦੇ ਸੱਤਵੇਂ ਗੁਰੂ ਹਰਿ ਰਾਏ ਜੀ ਦੇ ਘਰ ਸ਼ੀਸ਼ ਮਹੱਲ (ਕੀਰਤਪੁਰ) ਵਿਖੇ ਹੋਇਆ। ਉਹ ਗੁਰੂ ਜੀ ਦੇ ਵੱਡੇ ਸਪੁੱਤਰ ਸਨ ਤੇ ਛੋਟੀ ਉਮਰ ਤੋਂ ਹੀ ਯੋਗਾ ਅਭਿਆਸ ਕਰਦੇ ਸਨ। ਔਰੰਗਜ਼ੇਬ ਕੋਲ ਕਿਸੇ ਨੇ ਸ਼ਿਕਾਇਤ ਕੀਤੀ ਕਿ ਸਿੱਖਾਂ ਦੇ ਪਵਿੱਤਰ ਗ੍ਰੰਥ ‘ਚ ਮੁਸਲਮਾਨਾਂ ਦੇ ਖਿਲਾਫ ਲਿਖਿਆ ਗਿਆ ਹੈ, ਸੋ ਔਰੰਗਜ਼ੇਬ ਨੇ... Read more

ਪੜ੍ਹੋ ਇਤਹਾਸ - ਬਾਬਾ ਰਾਮ ਰਾਏ ਸਾਹਿਬ ਜੀ ਨੂੰ ਜਿੰਦਾ ਕਿਉਂ ਜਲਾਇਆ ਗਿਆ ?
Like Save

अमृत ​​वेले का हुक्मनामा - 11 मई 2026

अंग: 722तिलंग मः १ ॥ इआनड़ीए मानड़ा काइ करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ इआणी बाली किआ करे जा धन कंत न भावै ॥ करण पलाह करे बहुतेरे सा धन महलु न पा... Read more

Like Save

Hak Paraaiaa Naanakaa Us Sooar Us Gaae ॥ Gur Peer Haamaa Taa Bhare Jaa

Hak Paraaiaa Naanakaa Us Sooar Us Gaae ॥ Gur Peer Haamaa Taa Bhare Jaa Murdaar Na Khaae ॥meaning: O Nanak, taking what rightfully belongs to another is a grave moral wrong, compared here to foods forbidden by different religious traditions. A Guru or spiritual guide stands b... Read more

Like Save

16 ਜੁਲਾਈ ਸਾਵਣ ਮਹੀਨੇ ਦੀ ਸੰਗਰਾਦ ਸਾਵਣ ਮਹੀਨਾ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਸ

16 ਜੁਲਾਈ ਸਾਵਣ ਮਹੀਨੇ ਦੀ ਸੰਗਰਾਦ ਸਾਵਣ ਮਹੀਨਾ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਸੁੱਖ ਸ਼ਾਂਤੀ ਅਤੇ ਖੁਸ਼ੀਆਂ ਭਰਿਆ ਹੋਵੇ ਵਾਹਿਗੁਰੂ ਜੀ 🙏

Like Save