Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਜੂਨ 2026
ਅੰਗ: 713ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।
6 likes
comments
Join the conversation
Nitnama
11 months ago punjabi
ਸ਼ਹੀਦ ਬਾਬਾ ਗੁਰਬਖਸ਼ ਸਿੰਘ ਉਹ ਸਿਦਕੀ ਸਿੰਘ ਸਨ ਜਿਨ੍ਹਾ ਨੇ ਅਹਿਮਦ ਸ਼ਾਹ ਦੁੱਰਾਨੀ ਦੇ ਸੱਤਵੇਂ ਹਮਲੇ ਵੇਲੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਤਿਕਾਰ ਦੀ ਰਾਖੀ ਕਰਦਿਆਂ ਆਪਣੇ 30 ਸਿੰਘਾ ਨਾਲ 30000 ਅਫ਼ਗ਼ਾਨ ਫੌਜਾਂ ਨਾਲ ਟਕਰ ਲਈ ਤੇ ਲੜਦਿਆਂ ਸ਼ਹੀਦ ਹੋ ਗਏ । ਇਹ ਘਟਨਾ 19 ਮੱਘਰ 1764 ਦੀ ਹੈ ਜਦੋਂ ਅਹਿਮਦ ਸ਼ਾਹ ਅਬਦਾਲੀ ਨੇ ਹਿੰ... Read more
अंग: 709सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना... Read more
Nitnama
1 year ago punjabi
ਅੰਗ: 695ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥ਅਰਥ: ਧੰਨਾ ॥ ਹੇ ਪ੍... Read more
Nitnama Hindi Ai
11 months ago hindi
सिख इतिहास में “22 घाट के राजा” वे पहाड़ी राजा थे जो शिवालिक पहाड़ियों के क्षेत्र में शासन करते थे। ये सभी राजा गुरु गोबिंद सिंह जी के बढ़ते प्रभाव से चिंतित हो गए थे। गुरु जी धर्म, न्याय और समानता का प्रचार कर रहे थे, जिससे आम लोग गुरु जी की ओर आकर्षित हो रहे थे। इन 22 राजा... Read more
Nitnama
1 year ago english
ang: 709Shalok: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of t... Read more
Loading comments…