Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਜੂਨ 2026
ਅੰਗ: 134
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ*
*ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।
ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) ।
ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।
8 likes
comments
Join the conversation
Nitnama
punjabi
ਅੰਗ: 613ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾ... Read more
Nitnama
punjabi
ਅੰਗ: 698ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਅੈ ਪਰਗਟੁ ਹੋਈ ਰਾਮ ॥੨॥ ਮਧ... Read more
Nitnama
punjabi
ਅੰਗ: 659ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮ... Read more
Nitnama
hindi
अंग: 715टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो... Read more
Nitnama
hindi
अंग: 671धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु कर... Read more
Loading comments…