Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 16 ਜੂਨ 2026

ਅੰਗ: 609
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।
Like Save

Join the conversation

Loading comments…

Sign in to comment or join the discussion.

More from the community

You may also enjoy these stories

ਜਨਮਦਿਨ ਮਾਤਾ ਸਾਹਿਬ ਕੌਰ ਜੀ

ਜਦੋਂ ਮੈ ਆਪਣੀ ਮਾਂ ਦਾ ਇਤਿਹਾਸ ਲਿਖਣਾ ਸ਼ੁਰੂ ਕੀਤਾ ਸਰੀਰ ਵਿੱਚ ਖੁਸ਼ੀ ਦੀ ਇਕ ਝਰਨਾਹਟ ਜਹੀ ਪੈਦਾ ਹੋਈ। ਇਉਂ ਲਗਿਆ ਜਿਵੇਂ ਮਾਂ ਨੇ ਦੋਵੇਂ ਹੱਥ ਸਿਰ ਉੱਤੇ ਰੱਖ ਕੇ ਏਨਾ ਪਿਆਰ ਦਿੱਤਾ ਜੋ ਬਿਆਨ ਤੋ ਬਾਹਰ ਹੈ। ਆਉ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਇਤਿਹਾਸ ਦੀ ਸਾਂਝ ਪਾਈਐ। ਭਾਈ ਰਾਮਾ ਜੀ ਰੁਹਤਾਸ ਨਗਰ ਜਿਲਾ ਜਿਹਲਮ ਬੱਸੀ.ਖਤਰੀ ਦੇ ਘਰ ਮਾਤਾ ਜ... Read more

ਜਨਮਦਿਨ ਮਾਤਾ ਸਾਹਿਬ ਕੌਰ ਜੀ
Like Save

ਭਾਈ ਮਨੀ ਸਿੰਘ ਜੀ ਦਾ ਜਨਮ ਦਿਹਾੜਾ

10 ਮਾਰਚ 1644 ਨੂੰ ਭਾਈ ਮਨੀ ਸਿੰਘ ਜੀ ਦਾ ਜਨਮ ਪਿਤਾ ਮਾਈ ਦਾਸ ਤੇ ਮਾਤਾ ਮਾਧੁਰੀ ਬਾਈ ਦੇ ਘਰ ਹੋਇਆ ਸੀ । ਆਪ ਦੀ ਧਰਮ ਪਤਨੀ ਦਾ ਨਾਮ ਸੀਤੋ ਸੀ ਆਪ ਜੀ ਦੇ ਪੁੱਤਰਾ ਦਾ ਨਾਮ ਭਾਈ ਬਚਿੱਤਰ ਸਿੰਘ, ਉਦੈ ਸਿੰਘ, ਅਨੈਕ ਸਿੰਘ, ਅਜੈਬ ਸਿੰਘ, ਅਜਾਬ ਸਿੰਘ, ਗੁਰਬਕਸ਼ ਸਿੰਘ, ਭਗਵਾਨ ਸਿੰਘ, ਚਿੱਤਰ ਸਿੰਘ , ਬਲਰਾਮ ਸਿੰਘ, ਦੇਸਾ ਸਿੰਘ ਸਨ । ਸਿੱਖ ਕੌਮ... Read more

ਭਾਈ ਮਨੀ ਸਿੰਘ ਜੀ ਦਾ ਜਨਮ ਦਿਹਾੜਾ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਅਗਸਤ 2025

ਅੰਗ: 709ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿ... Read more

Like Save