Back to community
ਸੰਧਿਆ ਵੇਲੇ ਦਾ ਹੁਕਮਨਾਮਾ – 08 ਸਤੰਬਰ 2025
ਅੰਗ: 695
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।
0 likes
comments
Join the conversation
Nitnama
punjabi
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ਅਰਥ: ਹੇ ਨਾਨਕ! ਬੇਲੋੜੀ ਚਿੰਤਾ ਨਾ ਕਰ। ਚਿੰਤਾ ਤਾਂ ਉਸ ਪ੍ਰਭੂ ਨੂੰ ਹੈ ਜੋ ਸਾਰੀ ਸ੍ਰਿਸ਼ਟੀ ਦਾ ਪਾਲਣਹਾਰ ਹੈ। ਜਿਸ ਨੇ ਪਾਣੀ ਵਿੱਚ ਰਹਿਣ ਵਾਲੇ ਜੀਵ ਪੈਦਾ ਕੀਤੇ ਹਨ, ਉਹਨਾਂ ਨੂੰ ਵੀ ਰੋਜ਼ੀ ਦੇਂਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅ... Read more
Gurmeet Singh
punjabi
🙏ਵਾਹਿਗੁਰੂ ਜੀ ਕਾ ਖਾਲਸਾ 🙏 🙏ਵਾਹਿਗੁਰੂ ਜੀ ਕੀ ਫਤਿਹ🙏
Nitnama
punjabi
ਸਿੱਖ ਇਤਿਹਾਸ ਦੇ ਮਹਾਨ ਅਧਿਆਇਆਂ ਵਿੱਚੋਂ ਇੱਕ ਅਧਿਆਇ ਹੈ ਗੁਰਿਆਈ ਦਿਵਸ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ। ਗੁਰੂ ਅਮਰਦਾਸ ਸਾਹਿਬ ਜੀ ਨੇ ਗੁਰਗੱਦੀ ਦਾ ਤਾਜ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਨੂੰ ਸੌਂਪਿਆ। ਇਹ ਸਮਾਂ ਸਿੱਖ ਧਰਮ ਦੇ ਵਿਕਾਸ ਲਈ ਨਵਾਂ ਯੁੱਗ ਸੀ। ਗੁਰੂ ਰਾਮਦਾਸ ਜੀ, ਜੋ ਪਹਿਲਾਂ ਭਾਈ ਜੇਠਾ ਜੀ ਦੇ ਨਾਮ ਨਾਲ ਜਾਣੇ ਜਾਂਦੇ ਸਨ, ਆ... Read more
Nitnama
english
ang: 479Aasaa ॥ Baarah baras baalpan beete bees baras kachh tap na keeo ॥ Tees baras kachh Dev na poojaa fir pachhutaanaa biradh bhaio ॥1॥ Meree meree karte janam gaio ॥ Saair sokh bhujang balaio ॥1॥ Rahaao ॥ Sooke sarvar paal bandhaavai loonai khet hath vaar karai ॥ Aaio ch... Read more
Nitnama
punjabi
ਅੰਗ: 654ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ... Read more
Loading comments…