Back to community
ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਜੀ ਬਹਾਦਰ
8 ਮਹੀਨਿਆ ਦੇ ਘੇਰੇ ਤੋ ਬਾਦ ਗੁਰਦਾਸਪੁਰ ਗੜੀ ਤੋ ਬਾਬਾ ਬੰਦਾ ਸਿੰਘ ਜੀ ਦੇ ਨਾਲ ਫੜ ਕੇ ਲਿਆਂਦੇ 700+ ਸਿੰਘਾਂ ਨੂੰ ਦਿੱਲੀ ਦੇ ਬਾਦਸ਼ਾਹ ਫ਼ਰਖਸ਼ੀਅਰ ਦੇ ਹੁਕਮ ਨਾਲ ਜਦੋਂ ਸ਼ਹੀਦ ਕਰ ਦਿੱਤਾ ਤਾਂ ਬੰਦਾ ਸਿੰਘ ਜੀ ਤੇ ਨਾਲ ਦੇ ਕੁਝ ਮੁਖੀ ਸਿੰਘਾਂ ਨੂੰ ਕਈ ਦਿਨ ਤਸੀਹੇ ਦੇ ਦੇ ਕੇ ਪੁੱਛਿਆ ਗਿਆ ਖ਼ਜ਼ਾਨਾ ਕਿੱਥੇ ਦਬਿਆ ਹੈ ?? ਪਰ ਉਨ੍ਹਾਂ ਕੁਝ ਨਾ ਦੱਸਿਆ ਕਿਉਂਕਿ ਖ਼ਜ਼ਾਨਾ ਤੇ ਕੋਈ ਹੈ ਹੀ ਨਹੀਂ ਸੀ , ਉਨ੍ਹਾਂ ਕਦੇ ਦੱਬਿਆ ਨਹੀਂ, ਸਭ ਕੁਝ ਸਿੰਘਾਂ ਚ ਵੰਡ ਦਿੰਦੇ ਸੀ।
ਫਿਰ ਇੱਕ ਦਿਨ ਬਾਕੀ 26 ਜਰਨੈਲਾਂ ਦੇ ਸਮੇਤ ਬਾਬਾ ਜੀ ਨੂੰ ਕੁਤਬ ਮੀਨਾਰ ਦੇ ਕੋਲ ਲਿਆਂਦਾ ਗਿਆ , ਦੋ ਸ਼ਰਤਾਂ ਰੱਖੀਆਂ ਮੁਸਲਮਾਨ ਹੋ ਜਾਓ ਜਾਂ ਮੌਤ ਕਬੂਲ ਕਰੋ। ਬੰਦਾ ਸਿੰਘ ਜੀ ਨੇ ਮੌਤ ਕਬੂਲ ਕੀਤੀ। ਉਨ੍ਹਾਂ ਦੀ ਗੋਦ ਚ ਚਾਰ ਸਾਲ ਦਾ ਪੁੱਤਰ ਅਜੈਪਾਲ ਸਿੰਘ ਰੱਖਿਆ। ਹੱਥ ਖੰਜਰ ਫੜਾ ਕੇ ਕਿਹਾ ਇਸ ਦਾ ਕਤਲ ਕਰ। ਬਾਬਾ ਜੀ ਨੇ ਨਾਂਹ ਕਰ ਦਿੱਤੀ , ਉਸੇ ਵੇਲੇ ਜਲਾਦ ਨੇ ਖੰਜਰ ਦੇ ਨਾਲ ਬਾਬਾ ਜੀ ਦੇ ਪੁੱਤਰ ਅਜੈ ਸਿੰਘ ਦਾ ਸੀਨਾ ਚੀਰ ਕੇ ਦਿਲ ਕੱਢਿਆ ਤੇ ਧੜਕਦਾ ਹੋਇਆ ਦਿਲ ਬੰਦਾ ਸਿੰਘ ਬਹਾਦਰ ਦੇ ਮੂੰਹ ਵਿੱਚ ਤੁੰਨਿਆ।
ਬਾਬਾ ਜੀ ਦੇ ਕੇਸਾਂ ਨੂੰ ਉੱਪਰ ਪਿੰਜਰੇ ਦੇ ਨਾਲ ਬੰਨ੍ਹਿਆ ਸੀ ਬਾਹਾਂ ਵੀ ਬੰਨ੍ਹ ਕੇ ਮਾਸ ਨੂੰ ਜਮੂਰਾਂ ਦੇ ਨਾਲ ਨੋਚਿਆ। ਫਿਰ ਸਾਰੇ ਸਰੀਰ ਤੇ ਲੋਹੇ ਦੀਆਂ ਗਰਮ ਸੀਖਾਂ ਲਗਾਈਆਂ ਤੇ ਗਰਮ ਸੀਖਾ ਸਰੀਰ ਵਿੱਚੋਂ ਦੀ ਲੰਘਾਈਆਂ ਗਈਆਂ , ਪਰ ਉਹ ਗੁਰੂ ਦਾ ਲਾਲ ਅਡੋਲ ਚਿੱਤ ਬੈਠਾ ਸੀ ਉਨ੍ਹਾਂ ਦੇ ਮੁੱਖ ਚ ਕੇਵਲ ਵਾਹਿਗੁਰੂ ਸ਼ਬਦ ਸੀ , ਏਨੇ ਦਰਦ ਵਿਚ ਵੀ ਚਿਹਰੇ ਦਾ ਨੂਰ ਦੇਖ ਉਸ ਵੇਲੇ ਦਾ ਪ੍ਰਧਾਨ ਵਜੀਰ ਅਮੀਨ ਖ਼ਾਨ ਬੜਾ ਹੈਰਾਨ ਸੀ ….
ਜਲਾਦ ਨੇ ਬਾਬਾ ਦੀ ਸੱਜੀ ਅੱਖ ਕੱਢੀ , ਫਿਰ ਖੱਬੀ ਕੱਢੀ , ਸੱਜਾ ਪੈਰ ਵੱਢਿਆ , ਫਿਰ ਖੱਬਾ ਵੱਢਿਆ। ਵਾਰੀ ਵਾਰੀ ਦੋਨੋਂ ਹੱਥ ਕੱਟੇ। ਬਹੁਤ ਖੂਨ ਵਹਿ ਗਿਆ। ਫਿਰ ਬੰਦਾ ਸਿੰਘ ਬਹਾਦਰ ਜੀ ਦਾ ਸਿਰ ਕਲਮ ਕਰ ਦਿੱਤਾ। ਸਾਰੇ ਸਰੀਰ ਦੀ ਬੋਟੀ ਬੋਟੀ ਕਰਕੇ ਕਾਵਾਂ ਕੁੱਤਿਆਂ ਦੇ ਖਾਣ ਲਈ ਸੁੱਟ ਦਿੱਤੀ। ਬਾਕੀ ਦੇ ਨਾਲ ਫੜੇ ਜਰਨੈਲਾਂ ਨੂੰ ਵੀ ਇਸੇ ਤਰ੍ਹਾਂ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਪਰ ਇੰਨੇ ਤਸੀਹਿਆਂ ਦੇ ਵਿਚ ਵੀ ਉਨ੍ਹਾਂ ਦੇ ਮੁਖ ਤੇ ਵਾਹਿਗੁਰੂ ਤੋਂ ਬਗੈਰ ਹੋਰ ਕੁਝ ਨਹੀਂ ਸੀ।
ਦੇਖਣ ਵਾਲੇ ਚਾਹੇ ਮੁਸਲਮਾਨ ,ਹਿੰਦੂ ,ਇਸਾਈ ਜਾਂ ਹੋਰ ਧਰਮਾਂ ਵਾਲੇ ਸੀ ਸਭ ਨੇ ਮੰਨਿਆ ਕਿ ਇਹ ਰੂਹਾਨੀ ਸ਼ਹਾਦਤ ਹੈ ਕੋਈ ਆਮ ਮਨੁੱਖ ਇਸ ਤਰ੍ਹਾਂ ਦੇ ਇੰਨੇ ਦਰਦਨਾਕ ਤਸੀਹਿਆਂ ਨੂੰ ਏਨੇ ਸ਼ਾਂਤਮਈ ਢੰਗ ਨਾਲ ਨਹੀਂ ਸਹਿਣ ਕਰ ਸਕਦਾ।
ਬਾਬਾ ਜੀ ਦੀ ਯਾਦ ਵਿੱਚ ਅਸਥਾਨ ਹੈ ਗੁਰਦੁਆਰਾ ਸ਼ਹੀਦ ਅਸਥਾਨ ਬਾਬਾ ਬੰਦਾ ਸਿੰਘ ਬਹਾਦਰ ( ਨੇੜੇ ਕੁਤਬ ਮੀਨਾਰ ਦਿੱਲੀ )
ਸਰਹਿੰਦ ਵਿਜੇਤਾ ਪਹਿਲੇ ਸਿੱਖ ਜਰਨੈਲ ਗੁਰੂ ਕਾ ਲਾਲ ਬਾਬਾ ਬੰਦਾ ਸਿੰਘ ਬਹਾਦਰ ਉਨ੍ਹਾਂ ਦੇ ਪੁੱਤਰ ਬਾਬਾ ਅਜੈਪਾਲ ਸਿੰਘ ਤੇ ਨਾਲ ਦੇ ਸਮੂਹ ਸ਼ਹੀਦਾਂ ਨੂੰ ਕੋਟਾਨ ਕੋਟ ਪ੍ਰਣਾਮ।
ਮੇਜਰ ਸਿੰਘ
ਗੁਰੂ ਕਿਰਪਾ ਕਰੇ
13 likes
comments
Join the conversation
Nitnama
10 months ago punjabi
ਅੰਗ: 653ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿ... Read more
Satwinder Singh
11 months ago punjabi
"ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥" • ਅਰਥ: ਭਾਵੇਂ ਸੌ ਚੰਦਰਮਾ ਚੜ੍ਹ ਜਾਣ ਅਤੇ ਹਜ਼ਾਰਾਂ ਸੂਰਜ ਨਿਕਲ ਆਉਣ (ਇੰਨੀ ਰੋਸ਼ਨੀ ਹੋਣ ਦੇ ਬਾਵਜੂਦ), ਗੁਰੂ (ਗਿਆਨ) ਤੋਂ ਬਿਨਾਂ ਮਨੁੱਖ ਦੇ ਅੰਦਰ ਘੁੱਪ ਹਨੇਰਾ ਹੀ ਰਹਿੰਦਾ ਹੈ।
Nitnama
1 week ago punjabi
ਅੰਗ: 682ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥... Read more
Amrishsingh Bhullar
3 months ago punjabi
Nitnama
6 months ago english
ang: 676Dhanaasaree Mahalaa 5 ॥ Firat firat bhete jan saadhoo poorai gur samajhaaiaa ॥ Aan sagal bidh kaam na aavai Har Har Naam dhiaaiaa ॥1॥ Taa te mohi dhaaree ot Gopaal ॥ Saran pario pooran Parmesur binase sagal janjaal ॥ Rahaao ॥ Surag mirat paiaal bhoo mandal sagal biaa... Read more
Loading comments…