Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 19 ਜੂਨ 2026

ਅੰਗ: 626
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ ਜੀ! (ਆਖੋ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 06 ਅਗਸਤ 2026

ਅੰਗ: 682ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ... Read more

Like Save

ਧੰਨ ਧੰਨ ਬਾਬਾ ਦੀਪ ਸਿੰਘ ਜੀ 🙏🙏 ਵਾਹਿਗੁਰੂ ਜੀ🙏 ਜੋ ਇਨਸਾਨ ਮੇਰੇ ਪੇਜ ਨੂੰ ਫੋਲੋ

ਧੰਨ ਧੰਨ ਬਾਬਾ ਦੀਪ ਸਿੰਘ ਜੀ 🙏🙏 ਵਾਹਿਗੁਰੂ ਜੀ🙏 ਜੋ ਇਨਸਾਨ ਮੇਰੇ ਪੇਜ ਨੂੰ ਫੋਲੋ ਕਰੇ ਵਾਹਿਗੁਰੂ ਜੀ ਉਸ ਇਨਸਾਨ ਦੇ ਘਰ ਖੁਸ਼ੀਆਂ ਹੀ ਖੁਸ਼ੀਆਂ ਆਉਣ ਵਾਹਿਗੁਰੂ ਜੀ 🙏

Like Save

अमृत ​​वेले का हुक्मनामा - 13 अगस्त 2026

अंग: 597सोरठि महला १ ॥ तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु... Read more

Like Save