Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਜੂਨ 2026

ਅੰਗ: 685
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਅਰਥ: ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 09 July 2026

ang: 656Raag Sorath Baanee Bhagat Kabeer Jee Kee Ghar 1 Ik Oankaar Satgur Parsaad || Santahu Man Pavnai Sukh Baneaa || Kishh Jog Paraapat Ganeaa || Rahaau || Gur Dikhlaaee Moree || Jit Mirag Parrat Hai Choree || Moond Leeae Darvaaje || Baajeeale Anhad Baaje ||1|| Kumbh Kamal... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਫਰਵਰੀ 2026

ਅੰਗ: 849ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ਸਲੋਕ ਮ: ੪ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨ... Read more

Like Save

जा तू मेरै वलि है ता किआ मुहछंदा ॥ तुधु सभु किछु मैनो सउपिआ जा तेरा बं

जा तू मेरै वलि है ता किआ मुहछंदा ॥ तुधु सभु किछु मैनो सउपिआ जा तेरा बंदा ॥अर्थ: हे प्रभु! जब आप मेरे साथ और मेरे सहायक हैं, तो मुझे किसी और की चिंता या सहारे की आवश्यकता नहीं रहती। जब मैं आपका सेवक बनता हूँ, तब आप स्वयं मेरी संभाल करते हैं।स्रोत: श्री गुरु ग्रंथ साहिब जी : अ... Read more

Like Save

अमृत ​​वेले का हुक्मनामा - 17 अप्रैल 2026

अंग: 656रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जान... Read more

Like Save

ਤੱਤੀ ਤਵੀ ਤੇ ਬੈਠ ਗਿਆ ਗੁਰੂ ਅਰਜਨ ਦੇਵ ਜੀ ਮਿੱਠਾ ਲੱਗਾ ਹੁਕਮ ਵਾਹਿਗੁਰੂ ਦਾ। ਉਬਲਦ

ਤੱਤੀ ਤਵੀ ਤੇ ਬੈਠ ਗਿਆ ਗੁਰੂ ਅਰਜਨ ਦੇਵ ਜੀ ਮਿੱਠਾ ਲੱਗਾ ਹੁਕਮ ਵਾਹਿਗੁਰੂ ਦਾ। ਉਬਲਦੀ ਰੇਤ ਸਰੀਰ ਤੇ ਪੈਂਦੀ ਰਹੀ, ਮੁਖੋਂ ਨਿਕਲਿਆ ਨਾਮ ਵਾਹਿਗੁਰੂ ਦਾ। ਸੀਸ ਨਿਵਾਇਆ ਰਜ਼ਾ ਅੰਦਰ, ਦੁੱਖ ਵੀ ਮੰਨਿਆ ਭਾਣਾ ਕਰਕੇ। ਧੰਨ ਧੰਨ Guru Arjan Dev Ji ਜੀ ਮਹਾਰਾਜ, ਜਿਨ੍ਹਾਂ ਜਗ ਰੋਸ਼ਨ ਕੀਤਾ ਸ਼ਹੀਦੀ ਭਰਕੇ। 🙏

Like Save