Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 21 ਜੂਨ 2026

ਅੰਗ: 685
ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
ਅਰਥ: ਹੇ ਭਾਈ ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ। ਹੇ ਭਾਈ ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧। ਹੇ ਭਾਈ ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ। ਹੇ ਨਾਨਕ ! ਆਖ-ਹੇ ਪ੍ਰਭੂ ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ।੨।੪।੯।੯।੧੩।੫੮।੪।੯੩।
Like Save

Join the conversation

Loading comments…

Sign in to comment or join the discussion.

More from the community

You may also enjoy these stories

ਜਿਸ ਕਉ ਨਦਰਿ ਕਰੇ ਸੋਈ ਜਨੁ ਪਾਏ ॥ਅਰਥ: ਜਿਸ ਉੱਤੇ ਵਾਹਿਗੁਰੂ ਦੀ ਕਿਰਪਾ ਹੋਵੇ, ਉਹੀ

ਜਿਸ ਕਉ ਨਦਰਿ ਕਰੇ ਸੋਈ ਜਨੁ ਪਾਏ ॥ਅਰਥ: ਜਿਸ ਉੱਤੇ ਵਾਹਿਗੁਰੂ ਦੀ ਕਿਰਪਾ ਹੋਵੇ, ਉਹੀ ਉਸ ਨੂੰ ਪ੍ਰਾਪਤ ਕਰਦਾ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ 261, ਰਾਗ ਗਉੜੀ

Like Save

सचु साहिबु सचु नाइ भाखिआ भाउ अपारु ॥अर्थ: परमात्मा सच्चा स्वामी है, उस

सचु साहिबु सचु नाइ भाखिआ भाउ अपारु ॥अर्थ: परमात्मा सच्चा स्वामी है, उसका नाम भी सच्चा है। उसकी महिमा अपार प्रेम से कही जाती है।स्रोत: श्री गुरु ग्रंथ साहिब जी: अंग 2

Like Save

ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ

ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ਅਰਥ: ਜਿਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਹ ਅਸਲ ਆਤਮਕ ਸੁਖ ਪ੍ਰਾਪਤ ਕਰਦਾ ਹੈ ਅਤੇ ਉਸ ਦਾ ਮੁਖ ਉੱਜਲਾ ਹੁੰਦਾ ਹੈ। ਇਹ ਨਾਮ ਦੀ ਦਾਤ ਪੂਰੇ ਗੁਰੂ ਪਾਸੋਂ ਮਿਲਦੀ ਹੈ ਅਤੇ ਮਨੁੱਖ ਦੀ ਸੋਭਾ ਸਭ ਲੋਕਾਂ ਵਿੱਚ ਪ੍ਰਗਟ ਹੁੰਦੀ ਹੈ।ਸਰੋਤ: ਸ੍ਰੀ ਗੁਰੂ... Read more

Like Save