Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਜੂਨ 2026

ਅੰਗ: 794
ੴ ਸਤਿਗੁਰ ਪ੍ਰਸਾਦਿ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮਾ੍ਰਿ ਸਵੇਰਾ ॥੪॥੧॥
ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ ਵਿੱਚ ਸ਼ੇਖ ਫਰੀਦ ਜੀ ਦੀ ਬਾਣੀ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ। ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ ॥੧॥ ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ। ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ ॥੧॥ ਰਹਾਉ ॥ (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ॥੨॥ (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ ॥੩॥ ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ। ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ ਜੀ! ਸਵੇਰੇ ਸਵੇਰੇ ਰਸਤਾ ਸੰਭਾਲ ॥੪॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 27 ਜੁਲਾਈ 2026

ਅੰਗ: 525ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ... Read more

Like Save

*✍️✍️* ++++++++++ *ਮਨੁੱਖ ਵੀ ਬੜਾ ਅਜ਼ੀਬ ਹੈ "ਅਰਦਾਸ" ਕਰਨ ਵੇਲੇ ਸੋਚਦਾ ਹੈ ਕਿ

*✍️✍️* ++++++++++ *ਮਨੁੱਖ ਵੀ ਬੜਾ ਅਜ਼ੀਬ ਹੈ "ਅਰਦਾਸ" ਕਰਨ ਵੇਲੇ ਸੋਚਦਾ ਹੈ ਕਿ ਰੱਬ ਬਹੁਤ ਨੇੜੇ ਹੈ ਅਤੇ "ਗੁਨਾਹ" ਕਰਨ ਵੇਲੇ ਸੋਚਦਾ ਹੈ ਕਿ ਰੱਬ ਬਹੁਤ ਦੂਰ ਹੈ।*🙏🙏🙏🌹🌹🌹🌹🌹

Like Save

ਸੰਧਿਆ ਵੇਲੇ ਦਾ ਹੁਕਮਨਾਮਾ – 03 ਅਪ੍ਰੈਲ 2026

ਅੰਗ: 643ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨ... Read more

Like Save

morning hukamnama - 21 April 2026

ang: 666Dhhanaasaree Mahalaa 4 Ghar 1 Choupade Ik Oankaar Satgur Parsaad || Jo Har Seveh Sant Bhagat Tin Ke Sabh Paap Nivaaree ||Ham Oopar Kirpaa Kar Suaamee Rakh Sangat Tum Ju Piaaree ||1||Har Gun Keh N Sakau Banvaaree ||Ham Paapee Paathhar Neer Ddubat Kar Kirpaa Paakhan Ha... Read more

Like Save