Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਸਤੰਬਰ 2025
ਅੰਗ: 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
0 likes
comments
Join the conversation
Nitnama
english
ang: 957Salok Mahalaa 5 ॥ Bheerrahu moklaaee keeteean sabh rakhe kutambai naal ॥ Kaaraj aap savaarian so Prabh sadaa sambhaal ॥ Prabh maat pitaa kanth laaidaa lahurre baalak paal ॥ Dayaal hoe sabh jeea jantar Har Naanak nadar nihaal ॥1॥ Mahalaa 5 ॥ Vin tudh hor je mangnaa si... Read more
Nitnama
punjabi
ਅੰਗ: 613ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾ... Read more
Nitnama
punjabi
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥ਅਰਥ: ਹੇ ਪ੍ਰਭੂ ਜੀ! ਤੇਰਾ ਨਾਮ ਸਾਰੇ ਦੁੱਖਾਂ ਨੂੰ ਦੂਰ ਕਰਨ ਵਾਲਾ ਹੈ। ਪੂਰੇ ਸਤਿਗੁਰੂ ਦੀ ਇਹ ਸਿੱਖਿਆ ਹੈ ਕਿ ਮਨੁੱਖ ਅੱਠੇ ਪਹਰ, ਭਾਵ ਹਰ ਵੇਲੇ, ਤੇਰੇ ਨਾਮ ਦਾ ਸਿਮਰਨ ਕਰਦਾ ਰਹੇ। ਨਾਮ ਨਾਲ ਜੁੜ ਕੇ ਮਨੁੱਖ ਨੂੰ ਆਤਮਕ ਸ਼ਾਂਤੀ, ਹ... Read more
Nitnama
punjabi
ਹਰਿ ਜਪਿ ਜੀਵਹੁ ਜੀਅ ਕੇ ਗੀਤ ॥ਅਰਥ: ਹੇ ਜੀਵੋ! ਪਰਮਾਤਮਾ ਦਾ ਜਾਪ ਕਰੋ ਤੇ ਉਸ ਦੇ ਗੁਣ ਗਾਉਂਦੇ ਹੋਏ ਅਸਲ ਜੀਵਨ ਪ੍ਰਾਪਤ ਕਰੋ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੯੨੦
Nitnama
punjabi
ਅੰਗ: 673ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾ... Read more
Loading comments…