Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 24 ਜੂਨ 2026

ਅੰਗ: 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਅਗਸਤ 2026

ਅੰਗ: 632ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ... Read more

Like Save

ਹਰਿ ਕਾ ਨਾਮੁ ਜਪਹੁ ਜੀ ਸਦਾ ॥ਅਰਥ: ਹੇ ਜੀਵੋ! ਸਦਾ ਪਰਮਾਤਮਾ ਦੇ ਨਾਮ ਦਾ ਜਾਪ ਕਰਦੇ

ਹਰਿ ਕਾ ਨਾਮੁ ਜਪਹੁ ਜੀ ਸਦਾ ॥ਅਰਥ: ਹੇ ਜੀਵੋ! ਸਦਾ ਪਰਮਾਤਮਾ ਦੇ ਨਾਮ ਦਾ ਜਾਪ ਕਰਦੇ ਰਹੋ, ਕਿਉਂਕਿ ਇਹੀ ਜੀਵਨ ਦਾ ਸੱਚਾ ਆਸਰਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 263

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਜੁਲਾਈ 2026

ਅੰਗ: 696ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ... Read more

Like Save