Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਜੁਲਾਈ 2025
ਅੰਗ: 708ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥
0 likes
comments
Join the conversation
Nitnama Eng Ai
1 year ago english
The entire conversation that the Qazi had with Guru Sahib in Delhi was reported to Aurangzeb. In November 1675, the emperor’s order regarding Guru Sahib arrived. Carrying that royal decree, the chief Qazi came to Guru Sahib and said: “Either recite the Kalma and accept Islam... Read more
Kaur Preet
10 months ago punjabi
Nitnama
1 year ago english
ang: 656Raag Sorath Baanee Bhagat Kabeer Jee Kee Ghar 1 Ik Oankaar Satgur Parsaad || Santahu Man Pavnai Sukh Baneaa || Kishh Jog Paraapat Ganeaa || Rahaau || Gur Dikhlaaee Moree || Jit Mirag Parrat Hai Choree || Moond Leeae Darvaaje || Baajeeale Anhad Baaje ||1|| Kumbh Kamal... Read more
अंग: 604सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले... Read more
Ninder Chand
1 year ago punjabi
ਧਰਮ ਪ੍ਰਚਾਰ ਕਰਨ ਵਾਸਤੇ ਗੁਰੂ ਨਾਨਕ ਦੇਵ ਜੀ ਏਮਨਾਬਾਦ ਭਾਈ ਲਾਲੋ ਦੇ ਘਰ ਠਹਿਰੇ। ਸ਼ਹਿਰ ਤੋਂ ਬਾਹਰ ਪੁਲੀ ਤੇ ਸੁੰਦਰ ਜਗ੍ਹਾ ਜਾਣ ਕੇ ਇਥੇ ਬੈਠ ਕੇ ਤਪਸਿਆ ਕੀਤੀ ਇਹ ਧਰਤੀ ਰੋੜਾਂ ਵਾਲੀ ਸੀ , ਨਿਤ ਪ੍ਰਤੀ ਦਿਨ ਬੈਠ ਕੇ ਗੁਰੂ ਨਾਨਕ ਦੇਵ ਜੀ ਅਕਾਲ ਪੁਰਖ ਨਾਲ ਜੁੜਦੇ ਸਨ। ਏਮਨਾਬਾਦ ਓਹ ਪਵਿੱਤਰ ਜਗ੍ਹਾ ਹੈ ਜਿਥੇ ਗੁਰੂ ਨਾਨਕ ਦੇਵ ਜੀ ਨੇ ਭਾਈ ਲਾ... Read more
Loading comments…