Back to community
ਸੰਧਿਆ ਵੇਲੇ ਦਾ ਹੁਕਮਨਾਮਾ – 25 ਜੂਨ 2026
ਅੰਗ: 679ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ। ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧। ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।
3 likes
comments
Join the conversation
Nitnama
1 year ago english
ang: 696Jaitsaree Mahalaa 4 Ghar 1 Choupade : Ik Oankaar Satgur Parsaad || Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam... Read more
Harpreet Singh
1 month ago punjabi
Nitnama
3 months ago punjabi
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪਣੀ ਮਿਹਰ ਨਾਲ ਨਿਮਰਤਾ ਵਸਾ ਦਿੰਦਾ ਹੈ, ਹੇ ਨਾਨਕ! ਉਹ ਇਸ ਜੀਵਨ ਵਿਚ ਮਾਇਆ ਦੇ ਬੰਧਨਾਂ ਅਤੇ ਵਿਕਾਰਾਂ ਤੋਂ ਮੁਕਤ ਰਹਿੰਦਾ ਹੈ ਅਤੇ ਅੱਗੇ ਵੀ ਸੁਖ ਪ੍ਰਾਪਤ ਕਰਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ... Read more
Nitnama Hindi Ai
9 months ago hindi
यह घटना फरवरी 1762 ईस्वी की है। सिखों का एक बड़ा दल, जिसमें लगभग सभी प्रमुख जत्थेदार—बाबा जस्सा सिंह आहलूवालिया, चढ़त सिंह शुकरचकिया, जय सिंह घनैया, जस्सा सिंह रामगढ़िया, तारा सिंह और साम सिंह नारलीवाला—शामिल थे, मालवा की ओर बढ़ रहा था। इस दल के साथ बड़ी संख्या में स्त्रियाँ... Read more
Nitnama
2 months ago english
ang: 658Raag Sorath Baanee Bhagat Ravidaas Jee Kee ॥ Ik Oankaar Satigur Prasaad ॥ Jau ham baandhe moh faas ham prem bandhan tum baadhe ॥ Apne chhootan ko jatan karahu ham chhoote tum aaraadhe ॥1॥ Maadhave jaanat hahu jaisee taisee ॥ Ab kahaa karahuge aisee ॥1॥ Rahaao ॥ Meen... Read more
Loading comments…