Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 28 ਜੂਨ 2026

ਅੰਗ: 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 07 August 2026

ang: 672Dhhanaasaree Mahalaa 5 || Vadde Vadde Raajan Ar Bhooman Taa Kee Trisan N Boojhee || Lapatt Rahe Maaeaa Rang Maate Lochan Kashhoo N Soojhee ||1|| Bikheaa Meh Kin Hee Tripat N Paaee || Jiu Paavak Eedhhan Nahee Dhhraapai Bin Har Kahaa Aghaaee || Rahaau || Din Din Karat... Read more

Like Save

अमृत ​​वेले का हुक्मनामा - 22 मई 2026

अंग: 709सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਮਾਰਚ 2026

ਅੰਗ: 731ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ... Read more

Like Save