Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 29 ਜੂਨ 2026

ਅੰਗ: 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 04 जुलाई 2025

अंग: 614 सोरठि महला ५ ॥ मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल म... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਮਾਰਚ 2026

ਅੰਗ: 588ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ... Read more

Like Save

ਸ਼ਹੀਦੀ ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ

ਸ਼ਹੀਦੀ ਜੋੜ ਮੇਲ ਸ੍ਰੀ ਮੁਕਤਸਰ ਸਾਹਿਬ ’ਤੇ ਵਿਸ਼ੇਸ਼ ਸ੍ਰੀ ਮੁਕਤਸਰ ਸਾਹਿਬ ਮੁਕਤੀ ਜਾਂ ਮੁਕਤ ਪਦ ਨੂੰ ਪ੍ਰਾਪਤ ਹੋਏ 40 ਸਿੰਘਾਂ, ਜੋ ਗੁਰੂ ਗੋਬਿੰਦ ਸਾਹਿਬ ਜੀ ਨੂੰ ਬੇਦਾਵਾ ਦੇ ਜਾਣ ਤੋਂ ਬਾਅਦ ਦੁਬਾਰਾ ਆ ਕੇ ਗੁਰੂ ਸਾਹਿਬ ਤੋਂ ਮੁਆਫੀ ਮੰਗ ਕੇ ਇਸ ਸਥਾਨ ਤੇ ਸ਼ਹਾਦਤ ਦਾ ਜਾਮ ਪੀ ਗਏ ਤੇ ਉਹਨਾਂ ਹੀ ਸ਼ਹੀਦ ਸਿੰਘਾਂ ਦੀ ਯਾਦ ਵਿਚ ਇਸ ਸਥਾਨ ਦਾ ਨ... Read more

ਸ਼ਹੀਦੀ ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ
Like Save

morning hukamnama - 28 August 2026

ang: 671Dhhanaasaree Mahalaa 5 || Jis Kaa Tan Man Dhhan Sabh Tis Kaa Soee Sugharr Sujaanee || Tin Hee Suneaa Dukh Sukh Meraa Tau Bidhh Neekee Khattaanee ||1|| Jeea Kee Ekai Hee Peh Maanee || Avar Jatan Kar Rahe Bahutere Tin Til Nahee Keemat Jaanee || Rahaau || Amrit Naam Nir... Read more

Like Save