Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਜੂਨ 2026

ਅੰਗ: 675
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 22 दिसंबर 2025

अंग: 608सोरठि महला ५ घरु १ तितुके ੴ सतिगुर प्रसादि ॥ किस हउ जाची किसु आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआ... Read more

Like Save

ਰੂਹਾਨੀ ਬਾਗ਼ 💐💐

ਦਇਆ – ਰੱਬੀ ਰਾਹ ਦੀ ਪਹਿਲੀ ਚਮਕ ਜਿਸ ਰੂਹ ਨੇ ਪਰਮਾਤਮਾ ਦੀ ਝਲਕ ਪਾਉਣੀ ਹੋਵੇ, ਉਸ ਲਈ ਸਾਰੀ ਰਾਹਦਾਰੀ ਦੀ ਚਾਬੀ ਇੱਕ ਹੀ ਗੁਣ ਹੈ – ਦਇਆ। ਰੂਹਾਨੀਅਤ ਦੀ ਸਾਰੀ ਇਮਾਰਤ ਦਾ ਪਹਿਲਾ ਪੱਥਰ ਦਇਆ ਹੀ ਹੈ। ਇਹ ਕੋਈ ਸਿੱਖਿਆ ਨਹੀਂ, ਦਇਆ ਇੱਕ ਅੰਦਰਲਾ ਪ੍ਰਕਾਸ਼ ਹੈ, ਜੋ ਹਿਰਦੇ ਵਿਚ ਜਗਦਾ ਹੈ ਜਦੋਂ ਆਤਮਾ ਸੱਚੇ ਤੌਰ 'ਤੇ ਰੱਬ ਨੂੰ ਤਲਾਸ਼ਦੀ ਹੈ। ਜਿਸ... Read more

ਰੂਹਾਨੀ ਬਾਗ਼ 💐💐
Like Save

Anand Karaj (marriage) of Guru Hargobind Sahib Ji

On 28 March 1613 CE, Sri Guru Hargobind Sahib Ji was married (Anand Karaj) to Mata Nanaki Ji in the town of Bakala. Let us take a brief look at the life and legacy of Mata Nanaki Ji. Mata Nanaki Ji (Revered Mother of Sri Guru Tegh Bahadur Ji) Mata Nanaki Ji was born around 1... Read more

Anand Karaj (marriage) of Guru Hargobind Sahib Ji
Like Save