Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਸਤੰਬਰ 2025

ਅੰਗ: 658
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 26 दिसंबर 2025

अंग: 590सलोकु मः ३ ॥ भगत जना कंउ आपि तुठा मेरा पिआरा आपे लइअनु जन लाइ ॥ पातिसाही भगत जना कउ दितीअनु सिरि छतु सचा हरि बणाइ ॥ सदा सुखीए निरमले सतिगुर की कार कमाइ ॥ राजे ओइ न आखीअहि भिड़ि मरहि फिरि जूनी पाहि ॥ नानक विणु नावै नकीं वढीं फिरहि सोभा मूलि न पाहि ॥१॥ मः ३ ॥ सुणि सिखि... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਅਪ੍ਰੈਲ 2026

ਅੰਗ: 647ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ... Read more

Like Save

ਐੱਸ.ਜੀ.ਪੀ.ਸੀ. ਵੱਲੋਂ ਗੁਰਦੁਆਰਾ ਕਮੇਟੀਆਂ ਲਈ ਨਵੀਆਂ ਹਦਾਇਤਾਂ

ਐੱਸ.ਜੀ.ਪੀ.ਸੀ. ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਅਨੁਸਾਰ ਗੁਰੂ ਘਰਾਂ ਵਿੱਚ ਲੱਗੇ ਸਪੀਕਰਾਂ ਦੀ ਆਵਾਜ਼ ਸਿਰਫ਼ ਗੁਰੂ ਘਰ ਦੇ ਅੰਦਰ ਤੱਕ ਹੀ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, ਅਰਦਾਸ ਦੇ ਸਮੇਂ ਸਪੀਕਰਾਂ ਦੀ ਆਵਾਜ਼ ਬੰਦ ਕਰਨ ਦੇ ਵੀ ਸਪਸ਼ਟ ਹੁਕਮ ਦਿੱਤੇ ਗਏ ਹ... Read more

ਐੱਸ.ਜੀ.ਪੀ.ਸੀ. ਵੱਲੋਂ ਗੁਰਦੁਆਰਾ ਕਮੇਟੀਆਂ ਲਈ ਨਵੀਆਂ ਹਦਾਇਤਾਂ
Like Save

ਜਿਸੁ ਨੋ ਨਦਰਿ ਕਰੇ ਸੋਈ ਜਨੁ ਪਾਵੈ ॥ਅਰਥ: ਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ

ਜਿਸੁ ਨੋ ਨਦਰਿ ਕਰੇ ਸੋਈ ਜਨੁ ਪਾਵੈ ॥ਅਰਥ: ਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ ਕਰਦਾ ਹੈ, ਉਹੀ ਉਸ ਨੂੰ ਪ੍ਰਾਪਤ ਕਰ ਸਕਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 28

Like Save