Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 13 ਸਤੰਬਰ 2025

ਅੰਗ: 723
ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥ ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥ ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥
ਅਰਥ: ਹੇ ਮਨੁੱਖ! ਜੋ ਕੁਝ ਤੂੰ ਅੱਖੀਂ ਵੇਖਦਾ ਹੈਂ ਨਾਸਵੰਤ ਹੈ। ਪਰ ਦੁਨੀਆ (ਮਾਇਆ ਦੇ) ਲਾਲਚ ਵਿਚ (ਪਰਮਾਤਮਾ ਵਲੋਂ) ਭੁੱਲੀ ਹੋਈ ਹੈ, ਤੇ, ਹਰਾਮ ਖਾਂਦੀ ਰਹਿੰਦੀ ਹੈ (ਪਰਾਇਆ ਹੱਕ ਖੋਂਹਦੀ ਰਹਿੰਦੀ ਹੈ) ।ਰਹਾਉ। ਹੇ ਭਾਈ! ਚੇਤਨ ਜੋਤਿ ਅਤੇ ਅਚੇਤਨ ਮਿੱਟੀ ਮਿਲਾ ਕੇ ਪਰਮਾਤਮਾ ਨੇ ਇਹ ਜਗਤ ਇਹ ਜਹਾਨ ਬਣਾ ਦਿੱਤਾ ਹੈ। ਆਸਮਾਨ, ਧਰਤੀ, ਰੁੱਖ, ਪਾਣੀ (ਆਦਿਕ ਇਹ ਸਭ ਕੁਝ) ਪਰਮਾਤਮਾ ਦੀ ਰਚਨਾ ਹੈ।੧। ਹੇ ਭਾਈ! ਗ਼ਾਫ਼ਲ ਮਨੁੱਖ ਭੂਤਾਂ ਪ੍ਰੇਤਾਂ ਪਸ਼ੂਆਂ ਵਾਂਗ ਹਰਾਮ ਮਾਰ ਕੇ ਹਰਾਮ ਖਾਂਦਾ ਹੈ। ਇਸ ਦੇ ਦਿਲ ਉਤੇ (ਮਾਇਆ ਦਾ) ਮੁਕੰਮਲ ਕਬਜ਼ਾ ਹੋਇਆ ਰਹਿੰਦਾ ਹੈ, ਪਰਮਾਤਮਾ ਇਸ ਨੂੰ ਦੋਜ਼ਕ ਦੀ ਸਜ਼ਾ ਦੇਂਦਾ ਹੈ।੨। ਹੇ ਭਾਈ! ਜਦੋਂ ਮੌਤ ਦਾ ਫ਼ਰਿਸ਼ਤਾ (ਆ ਕੇ) ਬੰਨ੍ਹ ਲੈਂਦਾ ਹੈ, ਤਦੋਂ ਪਾਲਣ ਵਾਲਾ ਪਿਉ, ਭਰਾ, ਦਰਬਾਰ, ਜਾਇਦਾਦ, ਘਰ-ਇਹ ਸਾਰੇ (ਜਗਤ ਤੋਂ) ਵਿਦਾ ਹੋਣ ਵੇਲੇ ਕਿਸ ਕੰਮ ਆਉਣਗੇ?।੩। ਹੇ ਭਾਈ! ਪਵਿਤ੍ਰ ਪਰਮਾਤਮਾ (ਤੇਰੇ ਦਿਲ ਦਾ) ਸਾਰਾ ਹਾਲ ਜਾਣਦਾ ਹੈ। ਹੇ ਨਾਨਕ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ (ਪਰਮਾਤਮਾ ਦੇ ਦਰ ਤੇ) ਅਰਦਾਸ ਕਰਿਆ ਕਰ (ਕਿ ਤੈਨੂੰ ਮਾਇਆ ਦੀ ਹਵਸ ਵਿਚ ਨਾਹ ਫਸਣ ਦੇਵੇ) ।੪।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ਅਰਥ: ਸਤਿਗੁਰੂ ਦਾ ਦਰਸ਼ਨ

ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ਅਰਥ: ਸਤਿਗੁਰੂ ਦਾ ਦਰਸ਼ਨ ਕਰਦਿਆਂ ਮਨੁੱਖ ਦਾ ਜੀਵਨ ਪਵਿੱਤਰ ਹੋ ਜਾਂਦਾ ਹੈ। ਗੁਰੂ ਦੇ ਚਰਨਾਂ ਦੀ ਸ਼ਰਨ ਅਪਣਾਉਣ ਨਾਲ ਜੀਵਨ ਦੀ ਚਾਲ ਅਤੇ ਆਚਰਨ ਨਿਰਮਲ ਹੋ ਜਾਂਦੇ ਹਨ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ: 287

Like Save

ਸਚੁ ਕਹੈ ਸਿਆਣਾ ਕਾਗਦੁ ਕਲਮ ਨ ਲੇਖਾ ॥ਅਰਥ: ਸੱਚ ਨੂੰ ਬਿਆਨ ਕਰਨ ਵਾਲਾ ਬੁੱਧੀਮਾਨ ਹੈ

ਸਚੁ ਕਹੈ ਸਿਆਣਾ ਕਾਗਦੁ ਕਲਮ ਨ ਲੇਖਾ ॥ਅਰਥ: ਸੱਚ ਨੂੰ ਬਿਆਨ ਕਰਨ ਵਾਲਾ ਬੁੱਧੀਮਾਨ ਹੈ, ਪਰ ਸੱਚ ਦੀ ਮਹਾਨਤਾ ਕਾਗਜ਼ ਅਤੇ ਕਲਮ ਨਾਲ ਪੂਰੀ ਤਰ੍ਹਾਂ ਲਿਖੀ ਨਹੀਂ ਜਾ ਸਕਦੀ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੧੫

Like Save

विवाह पर्व किस समय शुरू हुआ था...?

बटाला शहर हर साल संगतों द्वारा संगतां वालों गुरु नानक देव जी और माता सुलखणी जी की शादी को बड़े चाव, उत्साह और श्रद्धा के साथ मनाया जाता है। हर साल शादी के जश्न की प्रेरणा 100 से भी अधिक पुरानी है। मीरी-पीरी के मालिक, छठे पातशाह श्री गुरु हरगोबिंद साहिब जब अपने पुत्र बाबा गुर... Read more

विवाह पर्व किस समय शुरू हुआ था...?
Like Save