Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਜੁਲਾਈ 2026
ਅੰਗ: 626ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
5 likes
comments
Join the conversation
Nitnama
3 months ago punjabi
ਅੰਗ: 525ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ... Read more
Nitnama
4 months ago hindi
अंग: 694पतित पावन माधउ बिरदु तेरा ॥ धंनि ते वै मुनि जन जिन धिआइओ हरि प्रभु मेरा ॥१॥ मेरै माथै लागी ले धूरि गोबिंद चरनन की ॥ सुरि नर मुनि जन तिनहू ते दूरि ॥१॥ रहाउ ॥ दीन का दइआलु माधौ गरब परहारी ॥ चरन सरन नामा बलि तिहारी ॥२॥५॥अर्थ: हे माधो! (विकारों में) गिरे हुए बंदों को (दो... Read more
Nitnama
6 months ago punjabi
ਅੰਗ: 661ਧਨਾਸਰੀ ਮਹਲਾ ੧ ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲ... Read more
Nitnama
7 months ago hindi
अंग: 680धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥अर... Read more
Gurpreet Singh
3 months ago punjabi
Loading comments…