Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਸਤੰਬਰ 2025

ਅੰਗ: 671
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 16 ਦਸੰਬਰ 2025

ਅੰਗ: 654ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ... Read more

Like Save

morning hukamnama - 30 September 2026

ang: 796Bilaaval Mahalaa 3 Ghar 1 ॥ Ik Oankaar Satigur Prasaad ॥ Dhrig dhrig khaaiaa dhrig dhrig soiaa dhrig dhrig kaapar ang charraaiaa ॥ Dhrig sareer kutamb sahit sio jit hun khasam na paaiaa ॥ Paurree chhurkee fir haath na aavai ahilaa janam gavaaiaa ॥1॥ Doojaa bhaau na d... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਮਾਰਚ 2026

ਅੰਗ: 549ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ... Read more

Like Save