Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਜੁਲਾਈ 2026

ਅੰਗ: 729
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

नाम खुमारी नानका चढ़ी रहै दिनु राति ॥अर्थ: हे नानक! प्रभु के नाम की मस

नाम खुमारी नानका चढ़ी रहै दिनु राति ॥अर्थ: हे नानक! प्रभु के नाम की मस्ती ऐसी है जो दिन-रात बनी रहती है।स्रोत: श्री गुरु ग्रंथ साहिब जी : अंग 553

Like Save

ਅੱਜ ਦੇ ਦਿਨ 8 ਪੋਹ (20 ਦਸੰਬਰ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾ

ਅੱਜ ਦੇ ਦਿਨ 8 ਪੋਹ (20 ਦਸੰਬਰ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਅਤੇ ਹੋਰ ਸਿੰਘ ਸਿੰਘਣੀਆਂ, ਲੱਖਾਂ ਦੇ ਇਕੱਠ ਨਾਲ ਚਮਕੌਰ ਦੀ ਗੜ੍ਹੀ ਵਿੱਚ ਜੂਝਦੇ ਹੋਏ ਸ਼ਹੀਦ ਹੋਏ ਸੀ ।

Like Save

संध्या वेले का हुक्मनामा - 04 दिसंबर 2025

अंग: 623सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥... Read more

Like Save

ਨਾਨਕ ਨਾਮੁ ਵਸੈ ਮਨਿ ਆਇ ॥ਅਰਥ: ਹੇ ਨਾਨਕ! ਜਦੋਂ ਪਰਮਾਤਮਾ ਦਾ ਨਾਮ ਮਨ ਵਿੱਚ ਵੱਸ ਜਾ

ਨਾਨਕ ਨਾਮੁ ਵਸੈ ਮਨਿ ਆਇ ॥ਅਰਥ: ਹੇ ਨਾਨਕ! ਜਦੋਂ ਪਰਮਾਤਮਾ ਦਾ ਨਾਮ ਮਨ ਵਿੱਚ ਵੱਸ ਜਾਂਦਾ ਹੈ, ਤਾਂ ਜੀਵਨ ਆਤਮਕ ਸ਼ਾਂਤੀ ਨਾਲ ਭਰ ਜਾਂਦਾ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੨੮੪

Like Save