ਭਾਰਤ ਦੇ ਰਾਸ਼ਟਰਪਤੀ ਨੂੰ #ਪਦਮ_ਸ਼੍ਰੀ_ਮੋੜਨ_ਵੇਲੇ ਬੇਹੱਦ ਰੋਸ ਭਰਪੂਰ ਚਿੱਠੀ ਲਿਖ ਕੇ ਆਪਣੇ ਮਨ ਦੇ ਵਲਵਲੇ ਸਾਂਝੇ ਕੀਤੇ ਸਨ। ਹੇਠਾਂ ਉਹ ਚਿੱਠੀ ਪੜ੍ਹੀ ਜਾ ਸਕਦੀ ਹੈ: ‘ਪਦਮ ਸ਼੍ਰੀ’ ਦੀ ਵਾਪਸੀ ਸੇਵਾ ਵਿਖੇ ਰਾਸ਼ਟਰਪਤੀ ਭਾਰਤ, ਰਾਸ਼ਟਰਪਤੀ ਭਵਨ, ਦਿੱਲੀ।
ਵਿਸ਼ਾ: ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ’ਤੇ ਹੋਈ ਇਨਸਾਨੀਅਤ ਤੋਂ ਗਿਰੀ ਫੌਜੀ ਕਾਰਵਾਈ ਵਿਰੁਧ ਰੋਸ ਵਜੋਂ “ਪਦਮ ਸ਼੍ਰੀ” ਐਵਾਰਡ ਦਾ ਮੋੜਿਆ ਜਾਣਾ।
ਸ੍ਰੀ ਮਾਨ ਜੀ,
ਬੇਨਤੀ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਫੌਜ ਨੂੰ ਕਾਰਵਾਈ ਲਈ ਭੇਜਿਆ ਜਾਣਾ ਕਿੰਨੇ ਹੀ ਦੁਖਦਾਈ ਨਤੀਜੇ ਪੈਦਾ ਕਰ ਚੁੱਕਾ ਹੈ। ਉਸ ਫੌਜੀ ਕਾਰਵਾਈ ਦੇ ਨਤੀਜਿਆਂ ਤੋਂ ਸਿੱਖ ਜਗਤ ਤੜਫ ਉਠਿਆ ਹੈ। ਇਸ ਘਟਨਾ ਦਾ ਜੋ ਦੁਖਦਾਈ ਅਸਰ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਇਮਾਰਤ ’ਤੇ ਪਿਆ ਹੈ ਉਹ ਆਪ ਨੇ ਦੇਖ ਹੀ ਲਿਆ ਹੈ। ਫੌਜੀਆਂ ਹੱਥੋਂ ਬਹੁਤ ਘਟਨਾਵਾਂ ਅਜਿਹੀਆਂ ਵਾਪਰੀਆਂ ਹਨ ਜਿਨ੍ਹਾਂ ਦਾ ਆਪ ਜੀ ਨੂੰ ਪਤਾ ਨਹੀਂ ਹੋ ਸਕਦਾ ਜੋ ਮੈਨੂੰ ਲੋਕਾਂ ਨੇ ਸੁਣਾਈਆਂ ਹਨ ਤੇ ਮੈਂ ਉਹਨਾਂ ਦੀ ਪੜਤਾਲ ਮਿਤੀ 9-9-84 ਤਕ ਕਰਦਾ ਰਿਹਾ ਹਾਂ। ਮੈਂ ਜਲਦੀ ਨਹੀਂ ਕੀਤੀ ਅਤੇ ਬੜੇ ਧੀਰਜ ਤੋਂ ਕੰਮ ਲਿਆ ਹੈ। ਉਹਨਾਂ ਵਿਚੋਂ ਮੈਂ ਕੁਝ ਘਟਨਾਵਾਂ ਬਿਆਨ ਕਰਦਾ ਹਾਂ:
1. ਸ੍ਰੀ ਦਰਬਾਰ ਸਾਹਿਬ ਦੇ ਇਕ ਗ੍ਰੰਥੀ ਨੂੰ ਫੌਜੀ ਸਿਪਾਹੀ ਪਰਿਵਾਰ ਸਮੇਤ ਗ੍ਰਿਫਤਾਰ ਕਰਕੇ ਲੈ ਗਏ ਅਤੇ ਉਸ ਪਰਿਵਾਰ ਨੂੰ ਉਹਨਾਂ ਨੇ ਸਾਰਾ ਦਿਨ ਭੁੱਖਾ ਪਿਆਸਾ ਰੱਖਿਆ। ਗ੍ਰੰਥੀ ਸਿੰਘ ਦੇ ਹੱਥਾਂ ’ਤੇ ਬੰਦੂਕ ਦੇ ਬੱਟ ਮਾਰ ਕੇ ਫੌਜੀਆਂ ਨੇ ਉਸ ਦੀ ਮਾਰ-ਕੁਟਾਈ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਇਕ ਹੋਰ ਗ੍ਰੰਥੀ ਦੇ ਬੱਟ ਮਾਰੇ ਅਤੇ ਉਸ ਦੇ ਹੱਥਾਂ ਨੂੰ ਸੋਜਾਂ ਚਾੜ੍ਹੀਆਂ।
ਦਰਬਾਰ ਸਾਹਿਬ ਸਮੂਹ ਵਿਚ ਆਈਆਂ ਸੰਗਤਾਂ, ਇਸਤਰੀਆਂ ਮਰਦਾਂ ਤੇ ਬੱਚਿਆਂ ’ਤੇ ਇਸ ਤਰ੍ਹਾਂ ਗੋਲੀ ਚਲਾਈ ਜਾਂਦੀ ਰਹੀ ਹੈ ਜਿਸ ਤਰ੍ਹਾਂ ਜ਼ਹਰਿਲੀ ਦਵਾਈ ਦੀ ਪਿਚਕਾਰੀ ਨਾਲ ਮੱਛਰ ਮਾਰੀਦਾ
Join the conversation
Sign in to comment or join the discussion.
ਪਦਮ ਸ਼੍ਰੀ’ ਦੀ ਵਾਪਸੀ
1. ਜਿਹੜੇ ਯਾਤਰੂ ਸ੍ਰੀ ਦਰਬਾਰ ਸਾਹਿਬ ਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੰਗਲਵਾਰ ਨੂੰ 12 ਵਜੇ ਕੈਦ ਕੀਤੇ ਗਏ ਸਨ, ਉਹਨਾਂ ਨੂੰ ਪਾਣੀ ਨਾ ਦਿੱਤਾ ਗਿਆ,…
Continue in the Nitnama app
Loading comments…