Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 06 ਜੁਲਾਈ 2026

ਅੰਗ: 728
ਸੂਹੀ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥ ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥ ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥ ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥ ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥
ਅਰਥ: ਹੇ ਮਨ! ਪਰਮਾਤਮਾ ਨਾਲ ਅਜੇਹੀ ਡੂੰਘੀ ਸਾਂਝ ਪੱਕੀ ਕਰ, (ਜਿਸ ਦੀ ਬਰਕਤਿ ਨਾਲ) ਤੂੰ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ (ਸੱਚਾ) ਸੇਵਕ ਬਣ ਸਕੇਂ।੧।ਰਹਾਉ। (ਸੇਵਕ ਉਹ ਹੈ ਜਿਸ ਦਾ ਮਨ) ਦੁਨੀਆ ਦੇ ਰਸਾਂ ਪਦਾਰਥਾਂ ਵਲ ਨਹੀਂ ਦੌੜਦਾ, ਤੇ ਆਪਣੇ ਅੰਤਰ ਆਤਮੇ ਹੀ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ; ਪਰਮਾਤਮਾ ਦਾ ਨਾਮ-ਅੰਮ੍ਰਿਤ ਛੱਡ ਕੇ ਉਹ ਵਿਸ਼ਿਆਂ ਦਾ ਜ਼ਹਿਰ ਨਹੀਂ ਖਾਂਦਾ।੧। ਜ਼ਬਾਨੀ ਜ਼ਬਾਨੀ ਤਾਂ ਹਰ ਕੋਈ ਆਖਦਾ ਹੈ ਕਿ ਮੈਨੂੰ ਗਿਆਨ ਪ੍ਰਾਪਤ ਹੋ ਗਿਆ ਹੈ, ਮੇਰੀ ਸੁਰਤਿ ਜੁੜੀ ਹੋਈ ਹੈ, ਪਰ (ਵੇਖਣ ਵਿਚ ਇਹ ਆਉਂਦਾ ਹੈ ਕਿ) ਸਾਰਾ ਜਗਤ ਮਾਇਆ ਦੇ ਮੋਹ ਦੀ ਫਾਹੀ ਵਿਚ ਬੱਝਾ ਹੋਇਆ ਭਟਕ ਰਿਹਾ ਹੈ (ਜ਼ਬਾਨੀ ਆਖਿਆਂ ਪ੍ਰਭੂ ਦਾ ਸੇਵਕ ਬਣ ਨਹੀਂ ਸਕੀਦਾ) ।੨। ਜੋ ਮਨੁੱਖ (ਮਨ ਨੂੰ ਬਾਹਰ ਭਟਕਣੋਂ ਹਟਾ ਕੇ ਪ੍ਰਭੂ ਦਾ) ਸਿਮਰਨ ਕਰਦਾ ਹੈ ਉਹੀ (ਪ੍ਰਭੂ ਦਾ) ਸੇਵਕ ਬਣਦਾ ਹੈ, ਉਸ ਸੇਵਕ ਨੂੰ ਪ੍ਰਭੂ ਜਲ ਵਿਚ ਧਰਤੀ ਦੇ ਅੰਦਰ ਆਕਾਸ਼ ਵਿਚ ਹਰ ਥਾਂ ਵਿਆਪਕ ਦਿੱਸਦਾ ਹੈ।੩। ਨਾਨਕ ਬੇਨਤੀ ਕਰਦਾ ਹੈ-ਜੋ ਮਨੁੱਖ (ਹਉਮੈ ਦਾ ਤਿਆਗ ਕਰਦਾ ਹੈ ਤੇ) ਸਮਝਦਾ ਹੈ ਕਿ ਮੈਂ ਹੋਰਨਾਂ ਨਾਲੋਂ ਚੰਗਾ ਨਹੀਂ ਤੇ ਕੋਈ ਮੈਥੋਂ ਮਾੜਾ ਨਹੀਂ, ਅਜੇਹੇ ਸੇਵਕ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲੈਂਦਾ ਹੈ।੪।੧।੨।
Like Save

Join the conversation

Loading comments…

Sign in to comment or join the discussion.

More from the community

You may also enjoy these stories

हरि के नाम की वडिआई ॥अर्थ: भगवान के नाम की महिमा बहुत महान है; यही नाम

हरि के नाम की वडिआई ॥अर्थ: भगवान के नाम की महिमा बहुत महान है; यही नाम जीवन को पवित्र और ऊँचा बनाता है।स्रोत: श्री गुरु ग्रंथ साहिब जी: अंग 866

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਮਈ 2026

ਅੰਗ: 752ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ਅਰਥ: ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿ... Read more

Like Save

morning hukamnama - 17 August 2025

ang: 696Jaitsaree Mahalaa 4 Ghar 1 Choupade : Ik Oankaar Satgur Parsaad || Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam... Read more

Like Save

evening hukamnama - 18 October 2026

ang: 632Sorath Mahalaa 9 || Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpa... Read more

Like Save