Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਜੁਲਾਈ 2026

ਅੰਗ: 708
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸਿੱਖ ਦਸਤਾਰ ਦਿਵਸ

ਹਜ਼ਾਰਾਂ ਸਾਲਾਂ ਤੋਂ ਪੱਗ ਜਾਂ ਪਗੜੀ ਦਾ ਸੱਭਿਆਚਾਰ ਵਿੱਚ ਮਹੱਤਵਪੂਰਣ ਸਥਾਨ ਰਿਹਾ ਹੈ। ਸਿੱਖ ਸ਼ਬਦਾਵਲੀ ਵਿੱਚ ਪਗੜੀ ਨੂੰ ਸਤਿਕਾਰ ਨਾਲ ਦਸਤਾਰ ਦਾ ਨਾਮ ਦਿੱਤਾ ਗਿਆ ਹੈ। ਦਸਤਾਰ ਫ਼ਾਰਸੀ ਦਾ ਲਫਜ਼ ਹੈ, ਜਿਸ ਦਾ ਭਾਵ ਹੈ ਹੱਥਾਂ ਨਾਲ ਸਵਾਰ ਕੇ ਬੰਨ੍ਹਿਆ ਹੋਇਆ ਬਸਤਰ। ਖਾਲਸੇ ਦੀ ਬੋਲੀ ਵਿੱਚ ਨਿਹੰਗ ਸਿੰਘ ਦਸਤਾਰ ਨੂੰ ਦਸਤਾਰਾ ਆਖਦੇ ਹਨ। ਦਸਤਾਰ ਸਿੱ... Read more

ਸਿੱਖ ਦਸਤਾਰ ਦਿਵਸ
Like Save