Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 08 ਜੁਲਾਈ 2026

ਅੰਗ: 673
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 07 July 2026

ang: 709Salok ॥ Sant udharan dayaalan aasaran Gopaal keertaneh ॥ Nirmalan sant sangeṇ ot Naanak Parmesureh ॥1॥ Chandan chand na sarad rut mool na mitaee ghaam ॥ Seetal theevai Naanakaa japandrro Har Naam ॥2॥ Paurree ॥ Charan kamal kee ot udhare sagal jan ॥ Sun prataap Govind... Read more

Like Save

कहै नानकु जिस नो आपि तुठा तिनि अमृतु गुर ते पाइआ ॥१३॥अर्थ: गुरु जी कहत

कहै नानकु जिस नो आपि तुठा तिनि अमृतु गुर ते पाइआ ॥१३॥अर्थ: गुरु जी कहते हैं कि जिस पर प्रभु स्वयं प्रसन्न होते हैं, वह गुरु के माध्यम से नाम रूपी अमृत को प्राप्त कर लेता है।स्रोत: श्री गुरु ग्रंथ साहिब जी, अंग ९१८

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਜੁਲਾਈ 2026

ਅੰਗ: 778ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥... Read more

Like Save

morning hukamnama - 04 March 2026

ang: 694Dhanaasree Bhagat Ravidaas Jee Kee Ik Oankar Satgur Prasad ॥ Ham sar deen daiaal na tum sar ab pateeaar kiaa keejai ॥ Bachnee tor mor man maanai jan kau pooran deejai ॥1॥ Hau bal bal jaau Ramaaiaa kaarne ॥ Kaaran kavan abol ॥ Rahao ॥ Bahut janam bichhure the Maadhau... Read more

Like Save