Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਜੁਲਾਈ 2026
ਅੰਗ: 704ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥
4 likes
comments
Join the conversation
Nitnama
1 year ago punjabi
ਅੰਗ: 668ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤ... Read more
Kaur Preet
11 months ago punjabi
ਗੰਗੂ ਬ੍ਰਾਹਮਣ ਦੀ ਅਕ੍ਰਿਤਘਣਤਾ ਸਦਕਾ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਨੂੰ ਮੋਰਿੰਡੇ ਦੇ ਥਾਣੇ ਤੋਂ ਸਰਹਿੰਦ ਵਿਖੇ ਵਜ਼ੀਰ ਖਾਨ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਅੱਜ ਦੀ ਰਾਤ ਮਾਤਾ ਗੁਜਰ ਕੌਰ ਜੀ ਨੇ ਛੋਟੇ ਸਾਹਿਬਜ਼ਾਦਿਆਂ ਨਾਲ, ਸੂਬਾ ਸਰਹਿੰਦ ਦੀ ਕੈਦ ਵਿੱਚ, ਠੰਢੇ ਬੁ... Read more
Nitnama
7 months ago punjabi
ਭਾਈ ਜੁਗਰਾਜ ਸਿੰਘ, ਜੋ ਤੂਫ਼ਾਨ ਸਿੰਘ ਦੇ ਨਾਂ ਨਾਲ ਵੀ ਜਾਣੇ ਜਾਂਦੇ ਹਨ, 1971 ਵਿੱਚ ਪੰਜਾਬ ਦੇ ਪਿੰਡ ਚੀਮਾ ਖੁੱਡੀ ਵਿੱਚ ਜਨਮੇ ਸਨ। ਉਹਨਾਂ ਦੇ ਪਿਤਾ ਦਾ ਨਾਂ ਸਰਦਾਰ ਪ੍ਰੀਤਮ ਸਿੰਘ ਅਤੇ ਮਾਤਾ ਦਾ ਨਾਂ ਸਰਦਾਰਨੀ ਗੁਰਬਚਨ ਕੌਰ ਸੀ। ਉਹ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ ਅਤੇ ਉਨ੍ਹਾਂ ਦੀ ਪੰਜ ਭੈਣਾਂ ਸਨ। 1984 ਵਿੱਚ ਹੋਏ ਓਪਰੇਸ਼ਨ ਬ... Read more
Nitnama
2 months ago hindi
सेवा करत होइ निहकामी ॥ तिसु कउ होत परापति सुआमी ॥अर्थ: जो मनुष्य किसी फल, प्रशंसा या बदले की इच्छा के बिना निष्काम सेवा करता है, उसे प्रभु की प्राप्ति होती है।स्रोत: श्री गुरु ग्रंथ साहिब जी : अंग 286
Nitnama
8 months ago punjabi
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ਅਰਥ: ਅਹੰਕਾਰ ਵਿੱਚ ਫਸਿਆ ਹੋਇਆ ਸੰਸਾਰ ਆਤਮਕ ਤੌਰ ‘ਤੇ ਮਰਿਆ ਹੋਇਆ ਹੈ ਅਤੇ ਇਸੇ ਅਹੰਕਾਰ ਕਾਰਨ ਮਨੁੱਖ ਮੁੜ ਮੁੜ ਦੁੱਖਾਂ ਵਿੱਚ ਪੈਂਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 555
Loading comments…