Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 10 ਜੁਲਾਈ 2026

ਅੰਗ: 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 01 जून 2026

अंग: 645सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक... Read more

Like Save

Gurgaddi Gurpurab Sri Guru Harirai ji

Sri Guru Har Rai Ji was the seventh Guru of Sikhism. The GurGaddi Gurpurab of Guru Har Rai Ji is an important occasion in Sikh history. Guru Har Rai Ji received the GurGaddi (spiritual leadership) from Sri Guru Hargobind Sahib Ji in the year 1644. At that time, he was only f... Read more

Gurgaddi Gurpurab Sri Guru Harirai ji
Like Save

जो मागहि ठाकुर अपुने ते सोई सोई देवै ॥ नानक दासु मुख ते जो बोलै ईहा ऊह

जो मागहि ठाकुर अपुने ते सोई सोई देवै ॥ नानक दासु मुख ते जो बोलै ईहा ऊहा सचु होवै ॥२॥१४॥४५॥अर्थ: प्रभु के सेवक अपने स्वामी से जो कुछ मांगते हैं, प्रभु उन्हें वही दात प्रदान करता है। हे नानक! प्रभु का सेवक अपने मुख से जो वचन कहता है, वह इस लोक और परलोक दोनों में अटल होता है।स्... Read more

Like Save

ਇੰਦਰਾ ਦਾ ਸਹਾਇਕ ਮੱਖਣ ਲਾਲ ਫੋਤੇਦਾਰ ਦੱਸਦਾ"

"ਇੰਦਰਾ ਦਾ ਸਹਾਇਕ ਮੱਖਣ ਲਾਲ ਫੋਤੇਦਾਰ ਦੱਸਦਾ" ਕੇ ਬੀਬੀ ਜੀ ਜਦੋਂ ਵੀ ਟੈਂਸ਼ਨ ਵਿੱਚ ਹੁੰਦੀ ਸ਼੍ਰੀਨਗਰ ਇੱਕ ਮਜਾਰ 'ਤੇ ਚਾਦਰ ਚੜਾਉਣ ਜਰੂਰ ਜਾਇਆ ਕਰਦੀ। ਬਾਈ ਅਕਤੂਬਰ ਚੁਰਾਸੀ ਨੂੰ ਫੇਰ ਸ਼੍ਰੀਨਗਰ ਗਈ, ਚਾਦਰ ਚੜਾਈ, ਲੈਣ ਲੱਗੀ ਕੋਲੋਂ ਪ੍ਰਸ਼ਾਦ ਹੇਠਾਂ ਜਾ ਪਿਆ। ਓਦੋਂ ਬਾਅਦ ਇੱਕ ਮੰਦਿਰ ਵੀ ਗਈ, ਓਥੇ ਵੀ ਇਹੋ ਬਦਸ਼ਨਗੀ ਹੋਈ। ਰੰਗ ਪੀਲਾ ਭੂਕ ਹੋ... Read more

ਇੰਦਰਾ ਦਾ ਸਹਾਇਕ ਮੱਖਣ ਲਾਲ ਫੋਤੇਦਾਰ ਦੱਸਦਾ"
Like Save