Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 10 ਜੁਲਾਈ 2026

ਅੰਗ: 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਜੀ ਆਖਦੇ ਹਨ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 13 May 2026

ang: 702Jaitsaree Mahala 5 ॥ Aae anik janam bhram sarnee ॥ Udhar deh andh koop te laavahu apunee charnee ॥1॥ Rahao ॥ Giaan dhiaan kichh karam na jaanaa naahe nirmal karnee ॥ Saadhsangat kai anchal laavahu bikham nadee jaae tarnee ॥1॥ Sukh sampat maiaa ras meethe ih nahee man... Read more

Like Save

ਜਦੋਂ 4 ਜੂਨ 1984 ਨੂੰ ਸ਼੍ਰੀ ਅਕਾਲ ਤਖਤ ਤੇ ਤੋਪ ਦਾ ਪਹਿਲਾ ਗੋਲਾ ਲੱਗਾ ਸੀ

ਜੂਨ 1984 ਵਿੱਚ ਦਰਬਾਰ ਸਾਹਿਬ ‘ਤੇ ਜਿਹੜਾ ਹਮਲਾ ਹੋਇਆ ਉਹ ਦੇਸ਼ ਆਜ਼ਾਦ ਹੋਣ ਦੇ 38 ਸਾਲ ਬਾਅਦ ਹੀ ਹੋ ਗਿਆ ਸੀ।ਜਦੋ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿੱਚ ਵੱਡੀ ਤੇ ਅਹਿਮ ਭੂਮਿਕਾ ਨਿਭਾਈ ਸੀ। ਇਤਿਹਾਸ ਵਿੱਚ ਇਹ ਪਹਿਲਾਂ ਮੌਕਾ ਸੀ ਕਿ ਆਪਣੇ ਹੀ ਦੇਸ਼ ਦੇ ਲੋਕਾਂ ਦੇ ਧਾਰਮਿਕ ਅਸਥਾਨ ‘ਤੇ ਇਸ ਤਰ੍ਹਾਂ... Read more

ਜਦੋਂ 4 ਜੂਨ 1984 ਨੂੰ ਸ਼੍ਰੀ ਅਕਾਲ ਤਖਤ ਤੇ ਤੋਪ ਦਾ ਪਹਿਲਾ ਗੋਲਾ ਲੱਗਾ ਸੀ
Like Save

संध्या वेले का हुक्मनामा - 14 मई 2026

अंग: 698जैतसरी महला ४ घरु २ ੴ सतिगुर प्रसादि ॥ हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अंम्रित बचन सुणावहु गुर मिलिऐ परगटु होई राम ॥२॥ मधुस... Read more

Like Save