Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 11 ਜੁਲਾਈ 2026

ਅੰਗ: 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥
ਅਰਥ: ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨। (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।
Like Save

Join the conversation

Loading comments…

Sign in to comment or join the discussion.

More from the community

You may also enjoy these stories

History of the Battle of Chamkaur

On 8th Poh, the Battle of Chamkaur was fought, in which the elder Sahibzadas and many Sikhs attained martyrdom. Let us share and remember this historic legacy. The history of the Sikh nation is among the most unparalleled in the world. Undoubtedly, many other nations have al... Read more

History of the Battle of Chamkaur
Like Save

ਸੰਧਿਆ ਵੇਲੇ ਦਾ ਹੁਕਮਨਾਮਾ – 22 ਜੁਲਾਈ 2025

ਅੰਗ: 707ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇ... Read more

Like Save

जो तुधु भावै साई भली कार ॥अर्थ: हे प्रभु! जो कुछ तुझे अच्छा लगता है, व

जो तुधु भावै साई भली कार ॥अर्थ: हे प्रभु! जो कुछ तुझे अच्छा लगता है, वही सबसे उत्तम और कल्याणकारी होता है।स्रोत: श्री गुरु ग्रंथ साहिब जी : अंग ३

Like Save

ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

ਦਿੱਲੀ ਤੋਂ ਗੁਰੂ ਜੀ ਨਾਲ ਹੋਈ ਕਾਜ਼ੀ ਦੀ ਗੱਲ ਬਾਤ ਦੀ ਪੂਰੀ ਇਤਲਾਹ ਔਰੰਗਜ਼ੇਬ ਨੂੰ ਭੇਜ ਦਿੱਤੀ ਗਈ ਸੀ। ਨਵੰਬਰ 1675 ਵਿਚ ਗੁਰੂ ਜੀ ਬਾਰੇ ਬਾਦਸ਼ਾਹ ਦਾ ਹੁਕਮ ਪਹੁੰਚ ਗਿਆ। ਉਸ ਨੂੰ ਲੈ ਕੇ ਵੱਡਾ ਕਾਜ਼ੀ ਗੁਰੂ ਜੀ ਪਾਸ ਆਇਆ ਤੇ ਕਹਿਣ ਲਗਾ ਕਿ ਬਾਦਸ਼ਾਹ ਨੇ ਆਪ ਵਲ ਫ਼ੁਰਮਾਨ ਭੇਜਿਆ ਹੈ ਕਿ ‘ਜਾਂ ਤਾਂ ਕਮਲਾ ਪੜ੍ਹ ਕੇ ਦੀਨ ਇਸਲਾਮ ਪ੍ਰਵਾਨ ਕਰੋ, ਜਾਂ... Read more

ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
Like Save