Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਜੁਲਾਈ 2026

ਅੰਗ: 686
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
ਅਰਥ: ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਮਾਰਚ 2026

ਅੰਗ: 549ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ... Read more

Like Save

"ਮਨਿ ਜੀਤੈ ਜਗੁ ਜੀਤੁ ॥" • ਅਰਥ: ਜੇਕਰ ਤੁਸੀਂ ਆਪਣੇ ਮਨ ਨੂੰ ਜਿੱਤ ਲਿਆ (ਭਾਵ ਵਿਕਾ

"ਮਨਿ ਜੀਤੈ ਜਗੁ ਜੀਤੁ ॥" • ਅਰਥ: ਜੇਕਰ ਤੁਸੀਂ ਆਪਣੇ ਮਨ ਨੂੰ ਜਿੱਤ ਲਿਆ (ਭਾਵ ਵਿਕਾਰਾਂ 'ਤੇ ਕਾਬੂ ਪਾ ਲਿਆ), ਤਾਂ ਸਮਝੋ ਤੁਸੀਂ ਸਾਰੀ ਦੁਨੀਆ ਨੂੰ ਜਿੱਤ ਲਿਆ ਹੈ।

Like Save