Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 12 ਜੁਲਾਈ 2026

ਅੰਗ: 634
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 25 ਸਤੰਬਰ 2025

ਅੰਗ: 601ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮ... Read more

Like Save

ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ਅਰਥ: ਜਿਸ ਪ੍ਰਭੂ ਦਾ ਸਿਮ

ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ਅਰਥ: ਜਿਸ ਪ੍ਰਭੂ ਦਾ ਸਿਮਰਨ ਕਰਨ ਨਾਲ ਮਨ ਦੇ ਸਾਰੇ ਡਰ ਅਤੇ ਦੁੱਖ ਦੂਰ ਹੋ ਜਾਂਦੇ ਹਨ, ਅਤੇ ਜੀਵਨ ਦੀਆਂ ਬਿਪਤਾਵਾਂ ਟਲ ਜਾਂਦੀਆਂ ਹਨ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 986

Like Save

🌺💐 ਜੈਤਸਰੀ ਮਹਲਾ ੯ 💐🌺 ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ

🌺💐 ਜੈਤਸਰੀ ਮਹਲਾ ੯ 💐🌺 ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

🌺💐 ਜੈਤਸਰੀ ਮਹਲਾ ੯ 💐🌺 ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ
Like Save

ਜਿਸੁ ਨੋ ਨਦਰਿ ਕਰੇ ਸੋਈ ਜਨੁ ਪਾਵੈ ॥ਅਰਥ: ਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ

ਜਿਸੁ ਨੋ ਨਦਰਿ ਕਰੇ ਸੋਈ ਜਨੁ ਪਾਵੈ ॥ਅਰਥ: ਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ ਕਰਦਾ ਹੈ, ਉਹੀ ਉਸ ਨੂੰ ਪ੍ਰਾਪਤ ਕਰ ਸਕਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 28

Like Save