Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਜੁਲਾਈ 2026

ਅੰਗ: 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 02 सितंबर 2025

अंग: 656रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जान... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 20 ਜੁਲਾਈ 2026

ਅੰਗ: 723ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗ... Read more

Like Save

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰ

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ਅਰਥ: ਹੇ ਮਨ! ਤੂੰ ਪਰਮਾਤਮਾ ਦੇ ਨੂਰ ਦਾ ਸਰੂਪ ਹੈਂ, ਆਪਣੇ ਅਸਲ ਸਰੋਤ ਨੂੰ ਪਛਾਣ। ਪ੍ਰਭੂ ਸਦਾ ਤੇਰੇ ਨਾਲ ਹੈ; ਗੁਰੂ ਦੀ ਮਤਿ ਅਨੁਸਾਰ ਚੱਲ ਕੇ ਉਸ ਦੇ ਪਿਆਰ ਅਤੇ ਆਨੰਦ ਦਾ ਅਨੁਭਵ ਕਰ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ: 441

Like Save

ਹਰਿ ਹਰਿ ਕਰਤ ਸੁਖੁ ਪਾਇਆ ॥ਅਰਥ: ਪਰਮਾਤਮਾ ਦਾ ਨਾਮ ਜਪਦੇ ਜਪਦੇ ਮਨੁੱਖ ਅਸਲੀ ਸੁਖ ਅਤ

ਹਰਿ ਹਰਿ ਕਰਤ ਸੁਖੁ ਪਾਇਆ ॥ਅਰਥ: ਪਰਮਾਤਮਾ ਦਾ ਨਾਮ ਜਪਦੇ ਜਪਦੇ ਮਨੁੱਖ ਅਸਲੀ ਸੁਖ ਅਤੇ ਆਤਮਕ ਸ਼ਾਂਤੀ ਪ੍ਰਾਪਤ ਕਰ ਲੈਂਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 202

Like Save