Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਸਤੰਬਰ 2025

ਅੰਗ: 582
ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥
ਅਰਥ: ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ❀ ਨੋਟ: ਸਿਰਲੇਖ ਦੇ ਅੰਕ ੧, ੨, ੩, ਆਦਿਕ ਨੂੰ ਪਹਿਲਾ, ਦੂਜਾ, ਤੀਜਾ ਪੜ੍ਹਨਾ ਹੈ।
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 29 ਜਨਵਰੀ 2026

ਅੰਗ: 866ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ... Read more

Like Save