Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਜੁਲਾਈ 2026

ਅੰਗ: 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
Like Save

Join the conversation

Loading comments…

Sign in to comment or join the discussion.

More from the community

You may also enjoy these stories

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲ

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ।

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲ
Like Save

ਸੰਧਿਆ ਵੇਲੇ ਦਾ ਹੁਕਮਨਾਮਾ – 06 ਦਸੰਬਰ 2025

ਅੰਗ: 728ਸੂਹੀ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥ ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥ ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥ ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥ ਹਮ ਨਹ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਨਵੰਬਰ 2026

ਅੰਗ: 682ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥... Read more

Like Save

*🌹💐💐💐💐💐💐💐👏👏🌹* ^^^^^^^^^^^^^ *ਬੰਦਾ ਇਕੱਲੇ ਪੈਸੇ ਨਾਲ ਅਮੀਰ ਨਹੀਂ

*🌹💐💐💐💐💐💐💐👏👏🌹* ^^^^^^^^^^^^^ *ਬੰਦਾ ਇਕੱਲੇ ਪੈਸੇ ਨਾਲ ਅਮੀਰ ਨਹੀਂ ਹੁੰਦਾ ਅਸਲੀ ਅਮੀਰ ਉਹ ਹੈ ਜਿਸ ਕੋਲ ਚੰਗੀ ਸੋਚ,ਸਬਰ ਸੰਤੋਖ ਤੇ ਚੰਗੀ ਸੰਗਤ ਹੈ।*

Like Save