Back to community
ਸੰਧਿਆ ਵੇਲੇ ਦਾ ਹੁਕਮਨਾਮਾ – 17 ਜੁਲਾਈ 2026
ਅੰਗ: 694ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥ ਅਰਥ: ਹੇ ਮਾਧੋ! ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ। (ਹੇ ਭਾਈ!) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ।੧। (ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ) ; ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ।੧।ਰਹਾਉ। ਹੇ ਮਾਧੋ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ। ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ। ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ।੨।੫।
4 likes
comments
Join the conversation
Nitnama
3 months ago hindi
अंग: 598सोरठि महला १ ॥ जिसु जल निधि कारणि तुम जगि आए सो अम्रितु गुर पाही जीउ ॥ छोडहु वेसु भेख चतुराई दुबिधा इहु फलु नाही जीउ ॥१॥ मन रे थिरु रहु मतु कत जाही जीउ ॥ बाहरि ढूढत बहुतु दुखु पावहि घरि अम्रितु घट माही जीउ ॥ रहाउ॥ अवगुण छोडि गुणा कउ धावहु करि अवगुण पछुताही जीउ ॥ सर अ... Read more
Nitnama
8 months ago punjabi
ਅੰਗ: 636ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ... Read more
Kaur_Jot
5 months ago punjabi
Nitnama Hindi Ai
10 months ago hindi
27 जनवरी धन-धन बाबा दीप सिंह जी के जन्म दिवस की सारी संगत को लाख-लाख बधाइयाँ हों। आओ आज संक्षेप में बाबा जी के जीवन पर एक नज़र डालते हैं। बाबा दीप सिंह जी के जन्म स्थान को लेकर कुछ मतभेद हैं। कुछ लोग मानते हैं कि बाबा दीप सिंह जी का जन्म लुधियाना जिले में डहलौं के पास "गुरम"... Read more
Raman
10 months ago punjabi
Loading comments…