Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਜੁਲਾਈ 2026

ਅੰਗ: 729
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਅਗਸਤ 2026

ਅੰਗ: 740ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ... Read more

Like Save

ਸਚੁ ਸਾਹਿਬੁ ਸਚੁ ਨਾਇ ਭਾਖਿਆ ਭਾਉ ਅਪਾਰੁ ॥ਅਰਥ: ਪਰਮਾਤਮਾ ਸੱਚਾ ਮਾਲਕ ਹੈ, ਉਸ ਦਾ ਨ

ਸਚੁ ਸਾਹਿਬੁ ਸਚੁ ਨਾਇ ਭਾਖਿਆ ਭਾਉ ਅਪਾਰੁ ॥ਅਰਥ: ਪਰਮਾਤਮਾ ਸੱਚਾ ਮਾਲਕ ਹੈ, ਉਸ ਦਾ ਨਾਮ ਵੀ ਸੱਚਾ ਹੈ। ਉਸ ਦੀ ਮਹਿਮਾ ਬੇਅੰਤ ਪਿਆਰ ਨਾਲ ਬਿਆਨ ਕੀਤੀ ਜਾਂਦੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 2

Like Save

अमृत ​​वेले का हुक्मनामा - 17 फ़रवरी 2026

अंग: 796बिलावलु महला ३ घरु १ ੴ सतिगुर प्रसादि ॥ ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥ दूजा भाउ न देई लिव लागणि जिनि हरि के चरण विसारे ॥ ज... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਅਗਸਤ 2026

ਅੰਗ: 613ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾ... Read more

Like Save