Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 20 ਜੁਲਾਈ 2026

ਅੰਗ: 723
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਜੀ ਆਖਦੇ ਹਨ – ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਅਗਸਤ 2026

ਅੰਗ: 613ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾ... Read more

Like Save

"ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥" • ਅਰਥ: ਜਿਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਵ

"ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥" • ਅਰਥ: ਜਿਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਵਿੱਚ ਆ ਜਾਂਦਾ ਹੈ, ਉਸਨੂੰ "ਤਾਤੀ ਵਾਉ" ਭਾਵ ਕੋਈ ਵੀ ਦੁੱਖ ਜਾਂ ਮੁਸੀਬਤ ਛੂਹ ਨਹੀਂ ਸਕਦੀ।

Like Save

ਸਚੁ ਸਾਂਈ ਸਚੁ ਨਾਈ ॥ਅਰਥ: ਹੇ ਪ੍ਰਭੂ! ਤੂੰ ਸੱਚਾ ਹੈਂ ਅਤੇ ਤੇਰਾ ਨਾਮ ਵੀ ਸੱਚਾ ਹੈ;

ਸਚੁ ਸਾਂਈ ਸਚੁ ਨਾਈ ॥ਅਰਥ: ਹੇ ਪ੍ਰਭੂ! ਤੂੰ ਸੱਚਾ ਹੈਂ ਅਤੇ ਤੇਰਾ ਨਾਮ ਵੀ ਸੱਚਾ ਹੈ; ਤੇਰੀ ਸੱਚਾਈ ਹੀ ਸਦਾ ਕਾਇਮ ਰਹਿੰਦੀ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੧

Like Save

ਸੰਧਿਆ ਵੇਲੇ ਦਾ ਹੁਕਮਨਾਮਾ – 28 ਅਪ੍ਰੈਲ 2026

ਅੰਗ: 654ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ... Read more

Like Save

ਦਰਸਨੁ ਦੇਖਤ ਹਉ ਬਲਿ ਜਾਈ ॥ਅਰਥ: ਪ੍ਰਭੂ ਦਾ ਦਰਸਨ ਕਰਕੇ ਮੈਂ ਕੁਰਬਾਨ ਜਾਂਦਾ ਹਾਂ —

ਦਰਸਨੁ ਦੇਖਤ ਹਉ ਬਲਿ ਜਾਈ ॥ਅਰਥ: ਪ੍ਰਭੂ ਦਾ ਦਰਸਨ ਕਰਕੇ ਮੈਂ ਕੁਰਬਾਨ ਜਾਂਦਾ ਹਾਂ — ਇਹੀ ਮੇਰੀ ਸਭ ਤੋਂ ਵੱਡੀ ਖੁਸ਼ੀ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੭੧੦

Like Save