Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਜੁਲਾਈ 2026

ਅੰਗ: 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 17 October 2025

ang: 680Dhanaasree Mahalla 5 ॥ Jaa kau Har rang laago is jug meh so kaheeat hai sooraa ॥ Aatam jinai sagal vas taa kai jaa kaa Satgur pooraa ॥1॥ Thaakur gaaeeai aatam rang ॥ Sarnee paavan Naam dhiaavan sahaj samaavan sang ॥1॥ Rahaao ॥ Jan ke charan vaseh merai heearai sang p... Read more

Like Save

evening hukamnama - 04 August 2025

ang: 623Sorath Mahalla 5 ॥ Vich kartaa purakh khaloa ॥ Vaal na vinga hoaa ॥ Majan gur aandaa raase ॥ Jap har har kilvikh naase ॥1॥ Santahu Raamdaas sarovar neekaa ॥ Jo naavai so kul taraavai udhaar hoaa hai jee kaa ॥1॥ Rahaao ॥ Jai jai kaar jag gaavai ॥ Man chindiarre fal pa... Read more

Like Save

Grand Nagar Kirtan Organized from Sri Akal Takht Sahib on the Prakash Gurpurab of Sri Guru Gobind Singh Ji

Amritsar, 28 December 2025 — The Shiromani Gurdwara Parbandhak Committee (SGPC) organized a large Nagar Kirtan from Sri Akal Takht Sahib to mark the Prakash Gurpurab (birth anniversary) of Sri Guru Gobind Singh Ji, the tenth Sikh Guru. The event was celebrated with deep devo... Read more

Grand Nagar Kirtan Organized from Sri Akal Takht Sahib on the Prakash Gurpurab of Sri Guru Gobind Singh Ji
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਫਰਵਰੀ 2026

ਅੰਗ: 543ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ... Read more

Like Save